''ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਣ ਵਾਲਿਆਂ ਦੀਆਂ ਤੋੜ ਦਿਆਂਗੇ ਲੱਤਾਂ...'' ; ਆਸਾਮ CM
Saturday, May 03, 2025 - 03:44 PM (IST)

ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧ ਤਣਾਅਪੂਰਨ ਬਣੇ ਹੋਏ ਹਨ। ਇਸ ਹਮਲੇ ਕਾਰਨ ਭਾਰਤੀਆਂ ਦੇ ਮਨ 'ਚ ਭਾਰੀ ਗੁੱਸਾ ਦੇਖਿਆ ਜਾ ਰਿਹਾ ਹੈ। ਇਸ ਮਾਮਲੇ 'ਚ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਹੱਕ ’ਚ ਨਾਅਰੇ ਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸ਼ੁੱਕਰਵਾਰ ਚਿਤਾਵਨੀ ਦਿੱਤੀ ਕਿ ਜੇ ਕਿਸੇ ਨੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਏ ਤਾਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਜਾਣਗੀਆਂ। ਪੰਚਾਇਤੀ ਚੋਣਾਂ ਦੇ ਸਬੰਧ ’ਚ ਇੱਥੇ ਇਕ ਪ੍ਰਚਾਰ ਰੈਲੀ ’ਚ ਸਰਮਾ ਨੇ ਲੋਕਾਂ ਨੂੰ ਭਾਰਤੀ ਫੌਜ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਕਤ ਪ੍ਰਦਾਨ ਕਰਨ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਤਾਂ ਜੋ ਦੁਨੀਆ ’ਚ ਕਿਤੇ ਵੀ ਲੁਕੇ ਹੋਏ ਪਾਕਿਸਤਾਨੀ ਅੱਤਵਾਦੀਆਂ ਦਾ ਸਫਾਇਆ ਕੀਤਾ ਜਾ ਸਕੇ।
ਇਹ ਵੀ ਪੜ੍ਹੋ- PoK 'ਚ ਵਧੀ ਟੈਂਸ਼ਨ ! 1,000 ਤੋਂ ਵੱਧ ਮਦਰੱਸੇ ਕੀਤੇ ਗਏ ਬੰਦ, ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਐਮਰਜੈਂਸੀ ਟ੍ਰੇਨਿੰਗ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੇ ਦੇਸ਼ ਨੂੰ ਅਜਿਹੇ ਲੋਕਾਂ ਦੀ ਲੋੜ ਨਹੀਂ ਜੋ ਇੱਥੇ ਰਹਿੰਦੇ ਹਨ ਤੇ ਇੱਥੇ ਹੀ ਖਾਂਦੇ ਹਨ ਪਰ ਗੁਣ ਪਾਕਿਸਤਾਨ ਦੇ ਗਾਉਂਦੇ ਹਨ। ਇਸੇ ਲਈ ਮੈਂ ਪੁਲਸ ਨੂੰ ਹਦਾਇਤ ਕੀਤੀ ਹੈ ਕਿ ‘ਪਾਕਿਸਤਾਨ ਜ਼ਿੰਦਾਬਾਦ’ ਕਹਿਣ ਵਾਲਿਆਂ ਦੇ ਚਿਹਰੇ ਨਾ ਵੇਖੇ ਜਾਣ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਲੱਤਾਂ ਤੋੜ ਦਿੱਤੀਆਂ ਜਾਣ। ਸਾਨੂੰ ਆਪਣੇ ਆਸਾਮ ਤੇ ਭਾਰਤ ਨੂੰ ਮਜ਼ਬੂਤ ਕਰਨਾ ਪਵੇਗਾ।
ਇਹ ਵੀ ਪੜ੍ਹੋ- ਜਦੋਂ ਅਵਾਰਾ ਕੁੱਤੇ ਦਾ ਪਿੱਛਾ ਕਰਦੇ-ਕਰਦੇ ਘਰ 'ਚ ਜਾ ਵੜਿਆ ਤੇਂਦੁਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e