ਅਸਾਮ ਕਾਂਗਰਸ ਦਾ ਮਹਿੰਗਾਈ ਖ਼ਿਲਾਫ਼ ਰਾਜ ਵਿਆਪੀ ਪ੍ਰਦਰਸ਼ਨ

10/21/2021 9:22:48 PM

ਗੁਵਾਟੀ - ਅਸਾਮ ਕਾਂਗਰਸ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਵਰਗੇ ਬਾਲਣ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਦੇ ਅਸਮਾਨ ਛੂਹਣ ਦੇ ਵਿਰੋਧ ਵਿੱਚ ਰਾਜ ਵਿਆਪੀ ਪ੍ਰਦਰਸ਼ਨ ਕੀਤਾ। ਕਾਂਗਰਸ ਦੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਨੇ ਰਾਜ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਅਸਾਮ ਕਾਂਗਰਸ ਨੇ ਇੱਕ ਬਿਆਨ ਵਿੱਚ ਕਿਹਾ, ‘‘ਭਾਜਪਾ ਚੰਗੇ ਦਿਨ ਦਾ ਵਾਅਦਾ ਕਰ ਕੇਂਦਰ ਅਤੇ ਰਾਜ ਦੀ ਸੱਤਾ ਵਿੱਚ ਆਈ ਪਰ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਸਾਰੇ ਵਰਗਾਂ 'ਤੇ ਬੁਰਾ ਪ੍ਰਭਾਵ ਪਾ ਰਹੀਆਂ ਹਨ।  ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਜਮਹੂਰੀ ਗੱਠਜੋੜ ਦੇ ਸ਼ਾਸਨ ਦੌਰਾਨ ਗੈਸ ਸਿਲੰਡਰਾਂ ਦੀਆਂ ਕੀਮਤਾਂ 400 ਰੁਪਏ ਤੋਂ ਵਧ ਕੇ 1000 ਰੁਪਏ ਹੋ ਗਈਆਂ ਹਨ। ਪੈਟਰੋਲ ਦੀਆਂ ਕੀਮਤਾਂ 106 ਰੁਪਏ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਅਸਾਮ ਕਾਂਗਰਸ ਦੇ ਪ੍ਰਧਾਨ ਭੂਪੇਨ ਬੋਰਾ ਨੇ ਕਿਹਾ ਕਿ ਬੇਈਮਾਨ ਵਪਾਰੀ, ਵਿਚੋਲੇ ਅਤੇ ਸਰਕਾਰ ਦੇ ਸਹਿਯੋਗ ਨਾਲ ਕੰਮ ਕਰਨ ਵਾਲੇ ਸਿੰਡੀਕੇਟ ਮਹਿੰਗਾਈ ਦੇ ਮੁੱਖ ਕਾਰਨ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News