ਆਸਾਮ ’ਚ ਹੜ੍ਹ ਨੇ ਵਧਾਈਆਂ ਮੁਸ਼ਕਲਾਂ, 8 ਲੋਕਾਂ ਦੀ ਮੌਤ, ਕਈ ਲਾਪਤਾ

05/18/2022 5:21:07 PM

ਆਸਾਮ– ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਕਈ ਦਿਨਾਂ ਤੋਂ ਗਰਮੀ ਕਾਰਨ ਲੋਕ ਪਰੇਸ਼ਾਨ ਹਨ। ਉੱਥੇ ਹੀ ਆਸਾਮ ’ਚ ਹੜ੍ਹ ਕਾਰਨ ਹਾਲਾਤ ਬੇਹੱਦ ਖਰਾਬ ਹੋ ਗਏ ਹਨ। ਇੱਥੇ ਹੜ੍ਹ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਲਾਪਤਾ ਦੱਸ ਜਾ ਹਨ। ਫੌ਼ਜ ਬਚਾਅ ਕੰਮ ’ਚ ਜੁੱਟੀ ਹੈ। ਆਸਾਮ ’ਚ ਪਿਛਲੇ ਕੁਝ ਦਿਨਾਂ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਦੇ ਨਤੀਜੇ ਵਜੋਂ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਭਾਰਤ ਮੌਸਮ ਵਿਭਾਗ (IMD) ਨੇ ਇਸ ਖੇਤਰ ’ਚ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ- ਆਸਾਮ ’ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਟਰੇਨ ’ਚ ਫਸੇ 119 ਲੋਕਾਂ ਲਈ ‘ਫ਼ਰਿਸ਼ਤਾ’ ਬਣੀ ਹਵਾਈ ਫ਼ੌਜ

PunjabKesari

ਆਸਾਮ ਦੇ ਦੀਮਾ ਹਸਾਓ ਜ਼ਿਲ੍ਹੇ 'ਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਇਕ ਔਰਤ ਸਮੇਤ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕੁਝ ਹੋਰ ਲਾਪਤਾ ਹੋ ਗਏ ਹਨ। ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਏ. ਐਸ. ਡੀ. ਐਮ. ਏ) ਦੇ ਅਧਿਕਾਰੀਆਂ ਨੇ ਕਿਹਾ ਕਿ ਹਫਤੇ ਦੇ ਅਖੀਰ ’ਚ ਦੀਮਾ ਹਸਾਓ ਜ਼ਿਲ੍ਹੇ ਦੇ ਹਾਫਲਾਂਗ ਮਾਲੀਆ ਹਲਕੇ ਵਿਚ ਵਿਅਕਤੀਆਂ ਦੀ ਜਾਨ ਚਲੀ ਗਈ।

ਇਹ ਵੀ ਪੜ੍ਹੋ- ਦਿੱਲੀ ਅਗਨੀਕਾਂਡ: ਹਸਪਤਾਲ ’ਚ ਆਪਣਿਆਂ ਦੀ ਭਾਲ ’ਚ ਰੋਂਦੇ-ਕੁਰਲਾਉਂਦੇ ਦਿੱਸੇ ਪਰਿਵਾਰ, ਧੀ ਨੂੰ ਲੱਭਦੀ ਬੇਬੱਸ ਮਾਂ

PunjabKesari

ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਅੰਦਾਜ਼ੇ ਦੱਸਦੇ ਹਨ ਕਿ ਆਸਾਮ ਦੇ 222 ਪਿੰਡਾਂ ਦੇ 66,000 ਲੋਕ ਮੋਹਲੇਧਾਰ ਮੀਂਹ ਨਾਲ ਪ੍ਰਭਾਵਿਤ ਹੋਏ ਹਨ। ਲਗਭਗ 10321.44 ਹੈਕਟੇਅਰ ਵਾਹੀ ਯੋਗ ਜ਼ਮੀਨ ਹੜ੍ਹ ਦੇ ਪਾਣੀ ਵਿਚ ਡੁੱਬ ਗਈ ਹੈ। ਸੂਬੇ 'ਚ ਵੀ ਵੱਡੀ ਗਿਣਤੀ ’ਚ ਘਰ ਤਬਾਹ ਹੋ ਗਏ ਹਨ। ਇਸ ਤੋਂ ਇਲਾਵਾ ਸੜਕਾਂ, ਪੁੱਲਾਂ ਵੀ ਕਾਫੀ ਨੁਕਸਾਨ ਪੁੱਜਾ ਹੈ। ਰੇਲਵੇ ਟਰੈਕਾਂ ’ਤੇ ਵੀ ਪਾਣੀ ਭਰ ਗਿਆ ਹੈ, ਜਿਸ ਕਾਰਨ ਕਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅਧਿਕਾਰੀਆਂ ਮੁਤਾਬਕ ਭਾਰਤੀ ਹਵਾਈ ਸੈਨਾ (IAF) ਅਤੇ ਉੱਤਰ ਪੂਰਬ ਫਰੰਟੀਅਰ ਰੇਲਵੇ (NFR) ਨੇ ਫਸੇ ਹੋਏ 1,500 ਤੋਂ ਵੱਧ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਦੇ ਨਾਲ ਹੀ ਤ੍ਰਿਪੁਰਾ, ਮਿਜ਼ੋਰਮ ਅਤੇ ਦੱਖਣੀ ਅਸਾਮ ਨੂੰ ਜੋੜਨ ਵਾਲੀਆਂ 25 ਤੋਂ ਵੱਧ ਰੇਲ ਗੱਡੀਆਂ ਨੂੰ ਰੱਦ ਕਰਨਾ ਪਿਆ।

ਇਹ ਵੀ ਪੜ੍ਹੋ: ਪੁਰਾਣੇ ਸਮਿਆਂ ਦੀਆਂ ਯਾਦਾਂ ਹੋਈਆਂ ਤਾਜ਼ਾ, ਬੈਲਗੱਡੀ ’ਤੇ ਸਵਾਰ ਹੋ ਕੇ ‘ਦੁਲਹਨੀਆ’ ਲੈਣ ਪੁੱਜਾ ਲਾੜਾ

PunjabKesari


Tanu

Content Editor

Related News