ਆਸਾਮ : ਘਰ 'ਚ ਅੱਗ ਲੱਗਣ ਨਾਲ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ

10/19/2019 2:00:44 PM

ਗੁਹਾਟੀ— ਆਸਾਮ ਦੇ ਡਿਬਰੂਗੜ੍ਹ ਸ਼ਹਿਰ 'ਚ ਅੱਗ ਲੱਗਣ ਨਾਲ 2 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਰਿਪੋਰਟ ਅਨੁਸਾਰ ਡਿਬਰੂਗੜ੍ਹ ਸ਼ਹਿਰ ਦੇ ਨੀਜ ਕਦਮਨੀ ਖੇਤਰ 'ਚ ਸ਼ੁੱਕਰਵਾਰ ਦੇਰ ਰਾਤ ਗੈਸ ਸਿਲੰਡਰ ਫਟਣ ਕਾਰਨ ਇਕ ਘਰ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਘਰ 'ਚ ਮੌਜੂਦ ਸਾਰੇ ਲੋਕ ਅੱਗ ਦੀ ਲਪੇਟ 'ਚ ਆ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਾਇਆ ਸੋਨਾਰ (50), ਵਿਸ਼ਾਲ ਸੋਨਾਰ (19), ਸ਼ਿਵ ਸੋਨਾਰ (5), ਸ਼ੰਕਰ ਸੋਨਾਰ (3) ਅਤੇ ਨੁਨੂ (50) ਦੇ ਤੌਰ 'ਤੇ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਉਸ 'ਤੇ ਕਾਬੂ ਪਾਉਣ 'ਚ ਕਾਫ਼ੀ ਸਮਾਂ ਲੱਗ ਗਿਆ।

ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹੋਏ ਪੀੜਤ ਪਰਿਵਾਰ ਲਈ 4 ਲੱਖ ਰੁਪਏ ਦੀ ਮਦਦ ਰਾਸ਼ੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਡਿਬਰੂਗੜ੍ਹ ਦੇ ਪੁਲਸ ਡਿਪਟੀ ਕਮਿਸ਼ਨਰ ਨੂੰ ਇਸ ਹਾਦਸੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਸਥਾਨਕ ਵਿਧਾਇਕ ਪ੍ਰਸ਼ਾਂਤ ਫੁਕਨ ਨੇ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕਰ ਕੇ ਪੀੜਤ ਲੋਕਾਂ ਲਈ ਵਿਵਸਥਾ ਕਰਨ ਦੇ ਆਦੇਸ਼ ਦਿੱਤੇ ਹਨ।


DIsha

Content Editor

Related News