ਆਸਾਮ, ਕੇਰਲ ਤੇ ਪੁਡੂਚੇਰੀ ਦੀਆਂ 296 ਸੀਟਾਂ 'ਤੇ ਵੋਟਿੰਗ ਜਾਰੀ, ਵੋਟਰਾਂ 'ਚ ਦਿਖਾਈ ਦਿੱਤਾ ਭਾਰੀ ਉਤਸ਼ਾਹ

Thursday, Apr 09, 2026 - 07:34 AM (IST)

ਆਸਾਮ, ਕੇਰਲ ਤੇ ਪੁਡੂਚੇਰੀ ਦੀਆਂ 296 ਸੀਟਾਂ 'ਤੇ ਵੋਟਿੰਗ ਜਾਰੀ, ਵੋਟਰਾਂ 'ਚ ਦਿਖਾਈ ਦਿੱਤਾ ਭਾਰੀ ਉਤਸ਼ਾਹ

ਨੈਸ਼ਨਲ ਡੈਸਕ : ਅਸਾਮ, ਕੇਰਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ।  ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਸੀ, ਜੋ ਹੁੱਣ ਤੱਕ ਜਾਰੀ ਹੈ। ਅੱਜ ਇਹ ਵੋਟਿੰਗ ਇੱਕ ਪੜਾਅ ਵਿੱਚ ਹੋ ਰਹੀ ਹੈ। ਚੋਣ ਕਮਿਸ਼ਨ ਵੱਲੋਂ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ ਦੇ ਬਾਹਰ ਲੰਬੀਆਂ ਕਤਾਰਾਂ ਲੱਗ ਗਈਆਂ ਹਨ। 

ਇਹ ਵੀ ਪੜ੍ਹੋ - 3 ਦਿਨ ਬੰਦ ਸ਼ਰਾਬ ਦੀਆਂ ਦੁਕਾਨਾਂ, ਪੁਡੂਚੇਰੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ ਵੱਡਾ ਫੈਸਲਾ

ਸਵੇਰੇ 11 ਵਜੇ ਤੱਕ ਹੋਈ ਵੋਟਿੰਗ
ਅਸਾਮ ਵਿਧਾਨ ਸਭਾ ਚੋਣਾਂ : 38% ਪੋਲਿੰਗ
ਕੇਰਲ ਵਿਧਾਨ ਸਭਾ ਚੋਣਾਂ : 32% ਪੋਲਿੰਗ
ਪੁਡੂਚੇਰੀ ਵਿਧਾਨ ਸਭਾ ਚੋਣਾਂ : 37.6% ਤੋਂ ਵੱਧ ਪੋਲਿੰਗ

ਸਵੇਰੇ 9 ਵਜੇ ਤੱਕ ਹੋਈ ਵੋਟਿੰਗ
ਅਸਾਮ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 18% ਪੋਲਿੰਗ
ਕੇਰਲ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 16.23 ਪੋਲਿੰਗ
ਪੁਡੂਚੇਰੀ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 17.41 ਪ੍ਰਤੀਸ਼ਤ ਤੋਂ ਵੱਧ ਪੋਲਿੰਗ

ਜਾਣਕਾਰੀ ਮੁਤਾਬਕ ਕੁੱਲ 296 ਸੀਟਾਂ (ਕੇਰਲ ਵਿੱਚ 140, ਆਸਾਮ ਵਿੱਚ 126 ਅਤੇ ਪੁਡੂਚੇਰੀ 'ਚ 30) ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਕਰੋੜਾਂ ਵੋਟਰਾਂ ਵਲੋਂ ਕਈ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਵੋਟਾਂ ਪੈਣਗੀਆਂ, ਜਦੋਂ ਕਿ ਪੱਛਮੀ ਬੰਗਾਲ ਵਿੱਚ 23 ਅਤੇ 29 ਅਪ੍ਰੈਲ ਨੂੰ ਪੋਲਿੰਗ ਹੋਵੇਗੀ। ਸਾਰੇ ਰਾਜਾਂ ਦੇ ਚੋਣ ਨਤੀਜੇ 4 ਮਈ ਨੂੰ ਐਲਾਨੇ ਜਾਣਗੇ।

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਨਤੀਜੇ ਕਦੋਂ ਐਲਾਨੇ ਜਾਣਗੇ?
ਇਨ੍ਹਾਂ ਸਾਰੀਆਂ ਸੀਟਾਂ ਲਈ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ। ਉਸੇ ਦਿਨ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਲਈ ਚੋਣ ਨਤੀਜੇ ਵੀ ਐਲਾਨੇ ਜਾਣਗੇ। ਤਾਮਿਲਨਾਡੂ ਵਿੱਚ ਵੋਟਿੰਗ 23 ਅਪ੍ਰੈਲ ਨੂੰ ਹੋਵੇਗੀ, ਜਦੋਂਕਿ ਪੱਛਮੀ ਬੰਗਾਲ ਵਿੱਚ ਪੜਾਅਵਾਰ ਵੋਟਿੰਗ 23 ਅਪ੍ਰੈਲ ਨੂੰ ਸ਼ੁਰੂ ਹੋਵੇਗੀ ਅਤੇ 29 ਅਪ੍ਰੈਲ ਤੱਕ ਜਾਰੀ ਰਹੇਗੀ। ਦੱਸ ਦੇਈਏ ਕਿ ਵੋਟਿੰਗ ਦੌਰਾਨ 1,099 ਪੋਲਿੰਗ ਸਟੇਸ਼ਨਾਂ ਵਿੱਚੋਂ 209 ਨੂੰ 'ਸੰਵੇਦਨਸ਼ੀਲ' ਐਲਾਨਿਆ ਗਿਆ ਹੈ, ਜਿੱਥੇ ਕੇਂਦਰੀ ਹਥਿਆਰਬੰਦ ਪੁਲਸ ਬਲ ਤਾਇਨਾਤ ਹਨ। ਮਾਹੇ ਅਤੇ ਯਾਨਮ ਵਰਗੇ ਦੂਰ-ਦੁਰਾਡੇ ਇਲਾਕਿਆਂ ਦੀ ਨਿਗਰਾਨੀ ਡਰੋਨ ਰਾਹੀਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News