ਆਸਾਮ : ਬਿਜਲੀ ਡਿੱਗਣ ਨਾਲ 4 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

06/13/2020 4:45:38 PM

ਹੈਲਾਕਾਂਡੀ/ਕਰੀਮਗੰਜ- ਆਸਾਮ ਦੇ ਕਰੀਮਗੰਜ ਜ਼ਿਲ੍ਹੇ 'ਚ ਬਿਜਲੀ ਡਿੱਗਣ ਨਾਲ 4 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਅਤੇ 2 ਹੋਰ ਨਾਬਾਲਗ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਕਰੀਮਗੰਜ ਦੇ ਪੁਲਸ ਸੁਪਰਡੈਂਟ ਕੁਮਾਰ ਸੰਜੀਤ ਕ੍ਰਿਸ਼ਨ ਨੇ ਦੱਸਿਆ ਕਿ ਰਾਮਕ੍ਰਿਸ਼ਨ ਨਗਰ ਥਾਣਾ ਖੇਤਰ ਦੇ ਈਸ਼ਾਖੌਰੀ ਪਿੰਡ 'ਚ ਸ਼ੁੱਕਰਵਾਰ ਸ਼ਾਮ ਨੂੰ ਬਿਜਲੀ ਡਿੱਗਣ ਨਾਲ ਇਹ ਲੋਕ ਉਸ ਦੀ ਲਪੇਟ 'ਚ ਆ ਗਏ। ਘਟਨਾ ਦੇ ਸਮੇਂ ਇਹ ਸਾਰੇ ਆਪਣੇ ਘਰ ਦੇ ਅੰਦਰ ਸਨ। ਉਨ੍ਹਾਂ ਦੱਸਿਆ ਕਿ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਜ਼ਖਮੀ ਬੱਚਿਆਂ ਨੂੰ ਕਰੀਮਗੰਜ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


DIsha

Content Editor

Related News