ਆਸਾਮ ਚੋਣਾਂ : ਭਾਜਪਾ ਉਮੀਦਵਾਰ ਦੀ ਗੱਡੀ ’ਚੋਂ ਈ. ਵੀ. ਐੱਮ. ਮਿਲਣ ਦੇ ਮਾਮਲੇ ’ਚ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ

Friday, Apr 02, 2021 - 02:25 PM (IST)

ਗੁਹਾਟੀ : ਆਸਾਮ ’ਚ ਵੀਰਵਾਰ ਹੋਈ ਦੂਜੇ ਪੜਾਅ ਦੀ ਵੋਟਿੰਗ ਤੋਂ ਬਾਅਦ ਸੱਤਾਧਾਰੀ ਭਾਜਪਾ ਦੇ ਇਕ ਉਮੀਦਵਾਰ ਦੀ ਕਾਰ ’ਚੋਂ ਈ. ਵੀ. ਐੱਮ. ਮਿਲਣ ਦੇ ਮਾਮਲੇ ’ਚ 4 ਪੋÇਲੰਗ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਭਾਜਪਾ ਉਮੀਦਵਾਰ ਦੀ ਗੱਡੀ ’ਚ ਈ. ਵੀ. ਐੱਮ. ਮਿਲਣ ਤੋਂ ਬਾਅਦ ਵਿਰੋਧੀ ਪਾਰਟੀ ਕਾਂਗਰਸ ਅਤੇ ਏ. ਆਈ. ਯੂ. ਡੀ. ਐੱਫ. ਨੇ ਇਸ ਸਬੰਧੀ ਸਖਤ ਰੁਖ਼ ਅਪਣਾਇਆ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ 4 ਪੋÇਲੰਗ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਆਪਣੇ ਬਿਆਨ ’ਚ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਪੂਰੀ ਜਾਣਕਾਰੀ ਲੈਣ ਤੋਂ ਬਾਅਦ 4 ਅਧਿਕਾਰੀਆਂ ’ਤੇ ਕਾਰਵਾਈ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਹੋਰ ਦੋਸ਼ੀ ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਹੋੋਵੇਗੀ। ਕਮਿਸ਼ਨ ਨੇ ਕਿਹਾ ਕਿ ਈ. ਵੀ. ਐੱਮ. ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਖਾਨੀ ਨਹੀਂ ਹੋਈ।
ਮਾਮਲਾ ਕੀ ਹੈ
ਦੂਜੇ ਪੜਾਅ ਦੀ ਵੋਟਿੰਗ ਤੋਂ ਬਾਅਦ ਰਾਤ ਨੂੰ ਕੁਝ ਲੋਕਾਂ ਨੇ ਦੱਸਿਆ ਕਿ ਇਕ ਕਾਰ ’ਚ ਈ. ਵੀ. ਐੱਮ. ਰੱਖੀ ਹੋਈ ਹੈ। ਇਹ ਕਾਰ ਕਰੀਮਗੰਜ ਜ਼ਿਲੇ ਦੀ ਪੱਥਰਕੰਡੀ ਸੀਟ ਤੋਂ ਵਿਧਾਇਕ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਣੇਂਦੁ ਪਾਲ ਦੀ ਹੈ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਣ ਤੋਂ ਬਾਅਦ ਹੰਗਾਮਾ ਹੋ ਗਿਆ, ਇਸ ਤੋਂ ਬਾਅਦ ਕਾਂਗਰਸ ਅਤੇ ਏ. ਆਈ. ਯੂ. ਡੀ. ਐੱਫ. ਵਰਗੀਆਂ ਪਾਰਟੀਆਂ ਨੇ ਇਸ ਮਾਮਲੇ ਨੂੰ ਚੁੱਕਿਆ। ਕਾਂਗਰਸ ਦੇ ਪ੍ਰਧਾਨ ਰਿਪੁਨ ਬੋਰਾ ਨੇ ਇਸ ਮਾਮਲੇ ’ਚ ਨਿਰਪੱਖ ਕਾਰਵਾਈ ਨਾ ਕਰਨ ’ਤੇ ਚੋਣਾਂ ਦੇ ਬਾਈਕਾਟ ਦੀ ਗੱਲ ਕਹੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ 4 ਪੋÇਲੰਗ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ।
ਕਾਂਗਰਸ ਦਾ ਰੁਖ਼ ਕੀ ਰਿਹਾ
ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਇਸ ਸਬੰਧੀ ਸਖਤ ਰੁਖ਼ ਅਪਣਾਇਆ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ-ਚੋਣਾਂ ਸਮੇਂ ਹਰ ਵਾਰ ਅਜਿਹੇ ਵੀਡੀਓ ਸਾਹਮਣੇ ਆਉਂਦੇ ਹਨ ਕਿ ਈ. ਵੀ. ਐੱਮ. ਨਿੱਜੀ ਵਾਹਨਾਂ ’ਚ ਲਿਜਾਈਆਂ ਜਾਂਦੀਆਂ ਹਨ। ਇਹ ਵਾਹਨ ਆਮ ਤੌਰ ’ਤੇ ਭਾਜਪਾ ਉਮੀਦਵਾਰਾਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਦੇ ਹੁੰਦੇ ਹਨ। ਅਜਿਹੇ ਮਾਮਲਿਆਂ ’ਤੇ ਕੋਈ ਕਾਰਵਾਈ ਨਹੀਂ ਹੁੰਦੀ। ਇਹੋ ਜਿਹੇ ਮਾਮਲਿਆਂ ਦੀ ਸੂਚਨਾ ਦੇਣ ’ਤੇ ਕੁਝ ਵੀ ਨਹੀਂ ਕੀਤਾ ਜਾਂਦਾ। ਇਨ੍ਹਾਂ ਸਬੰਧੀ ਕਾਰਵਾਈ ਹੋਣੀ ਚਾਹੀਦੀ ਹੈ। 


Anuradha

Content Editor

Related News