ਅਸਾਮ ''ਚ ਵੋਟਿੰਗ ਦੌਰਾਨ ਵਾਪਰੀ ਵੱਡੀ ਘਟਨਾ, ਪੋਲਿੰਗ ਅਧਿਕਾਰੀ ਦੀ ਸ਼ੱਕੀ ਹਾਲਾਤ ''ਚ ਮੌਤ

Thursday, Apr 09, 2026 - 01:35 PM (IST)

ਅਸਾਮ ''ਚ ਵੋਟਿੰਗ ਦੌਰਾਨ ਵਾਪਰੀ ਵੱਡੀ ਘਟਨਾ, ਪੋਲਿੰਗ ਅਧਿਕਾਰੀ ਦੀ ਸ਼ੱਕੀ ਹਾਲਾਤ ''ਚ ਮੌਤ

ਤੇਜ਼ਪੁਰ : ਅਸਾਮ ਦੇ ਸੋਨਿਤਪੁਰ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਵੀਰਵਾਰ ਨੂੰ ਇੱਕ ਪੋਲਿੰਗ ਅਧਿਕਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੇਬੇਨ ਹੋਰੋ (45) ਨੂੰ ਨਾਦੁਰ ਵਿਧਾਨ ਸਭਾ ਹਲਕੇ ਵਿੱਚ ਦੂਜੇ ਪੋਲਿੰਗ ਅਧਿਕਾਰੀ ਵਜੋਂ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ, "ਹੋਰੋ ਨੂੰ ਡੋਲਾਪਾਨੀ ਐਲਪੀ ਸਕੂਲ ਦੇ ਪੋਲਿੰਗ ਸਟੇਸ਼ਨ ਨੰਬਰ 230 'ਤੇ ਤਾਇਨਾਤ ਕੀਤਾ ਗਿਆ ਸੀ। ਵੀਰਵਾਰ ਸਵੇਰੇ ਉਹ ਆਪਣੇ ਬਿਸਤਰੇ 'ਤੇ ਬੇਹੋਸ਼ ਪਾਇਆ ਗਿਆ। ਉਸਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।" ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨ ਦੀ ਅਜੇ ਪੁਸ਼ਟੀ ਨਹੀਂ ਹੋਈ। ਹਾਲਾਂਕਿ ਡਾਕਟਰਾਂ ਨੂੰ ਸ਼ੱਕ ਹੈ ਕਿ ਅਧਿਕਾਰੀ ਦੀ ਮੌਤ ਕਿਸੇ ਪੁਰਾਣੀ ਬੀਮਾਰੀ ਕਾਰਨ ਹੋਈ ਹੈ।

ਇਹ ਵੀ ਪੜ੍ਹੋ - ਹਾਸੇ-ਮਜ਼ਾਕ 'ਚ ਦੋਸਤ ਨੇ ਕੰਪਰੈਸ਼ਰ ਨਾਲ ਸਰੀਰ 'ਚ ਭਰ 'ਤੀ ਹਵਾ, ਮੁੰਡੇ ਦੀ ਦਰਦਨਾਕ ਮੌਤ

ਅਧਿਕਾਰੀਆਂ ਦੇ ਅਨੁਸਾਰ, ਹੋਰੋ ਚਾਰੀਦੁਆਰ ਮਾਲੀਆ ਸਰਕਲ ਦੇ ਦੋਪਡੋਪੀ ਕਚਾਰੀ ਪਿੰਡ ਦਾ ਨਿਵਾਸੀ ਸੀ ਅਤੇ ਇੱਕ ਸਰਕਾਰੀ ਸਕੂਲ ਵਿੱਚ ਸਹਾਇਕ ਅਧਿਆਪਕ ਵਜੋਂ ਕੰਮ ਕਰਦਾ ਸੀ। ਇਸ ਘਟਨਾ ਦੇ ਨਾਲ ਵੋਟਿੰਗ ਪ੍ਰਕਿਰਿਆ 'ਤੇ ਕੋਈ ਅਸਰ ਨਹੀਂ ਪਿਆ ਅਤੇ ਪੋਲਿੰਗ ਸਟੇਸ਼ਨ 'ਤੇ ਨਿਰਧਾਰਤ ਸਮੇਂ ਅਨੁਸਾਰ ਵੋਟਿੰਗ ਹੁੰਦੀ ਰਹੀ। ਹੋਰੋ ਦੀ ਥਾਂ 'ਤੇ ਇੱਕ ਹੋਰ ਕਰਮਚਾਰੀ ਤਾਇਨਾਤ ਕੀਤਾ ਗਿਆ ਸੀ। 126 ਮੈਂਬਰੀ ਅਸਾਮ ਵਿਧਾਨ ਸਭਾ ਲਈ ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News