5 ਸੂਬਿਆਂ ''ਚ ਵਿਧਾਨ ਸਭਾ ਚੋਣਾਂ ਦਾ ਐਲਾਨ! ਅਪ੍ਰੈਲ ''ਚ ਪੈਣਗੀਆਂ ਵੋਟਾਂ, 4 ਮਈ ਨੂੰ ਆਉਣਗੇ ਨਤੀਜੇ

Sunday, Mar 15, 2026 - 05:19 PM (IST)

5 ਸੂਬਿਆਂ ''ਚ ਵਿਧਾਨ ਸਭਾ ਚੋਣਾਂ ਦਾ ਐਲਾਨ! ਅਪ੍ਰੈਲ ''ਚ ਪੈਣਗੀਆਂ ਵੋਟਾਂ, 4 ਮਈ ਨੂੰ ਆਉਣਗੇ ਨਤੀਜੇ

ਵੈੱਬ ਡੈਸਕ : ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਅਸਾਮ ਅਤੇ ਪੁਡੂਚੇਰੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਅਨੁਸਾਰ ਇਨ੍ਹਾਂ ਸੂਬਿਆਂ 'ਚ ਅਪ੍ਰੈਲ ਮਹੀਨੇ ਦੌਰਾਨ ਵੋਟਿੰਗ ਕਰਵਾਈ ਜਾਵੇਗੀ, ਜਦਕਿ ਸਾਰੇ ਸੂਬਿਆਂ ਦੇ ਨਤੀਜੇ 4 ਮਈ ਨੂੰ ਐਲਾਨ ਕੀਤੇ ਜਾਣਗੇ। ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਸਬੰਧਤ ਸੂਬਿਆਂ 'ਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।

ਅਸਾਮ, ਕੇਰਲ ਅਤੇ ਪੁਡੂਚੇਰੀ 'ਚ 9 ਅਪ੍ਰੈਲ ਨੂੰ ਵੋਟਿੰਗ
ਚੋਣ ਕਮਿਸ਼ਨ ਅਨੁਸਾਰ ਅਸਾਮ, ਕੇਰਲ ਤੇ ਪੁਡੂਚੇਰੀ 'ਚ 9 ਅਪ੍ਰੈਲ ਨੂੰ ਇੱਕੋ ਪੜਾਅ 'ਚ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਸੂਬਿਆਂ 'ਚ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ। ਕਮਿਸ਼ਨ ਨੇ ਭਰੋਸਾ ਦਿੱਤਾ ਹੈ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਜਾਣਗੇ।

ਪੱਛਮੀ ਬੰਗਾਲ ਤੇ ਤਾਮਿਲਨਾਡੂ ਦਾ ਚੋਣ ਸ਼ਡਿਊਲ
ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਦੋ ਪੜਾਵਾਂ 'ਚ ਕਰਵਾਈਆਂ ਜਾਣਗੀਆਂ। ਸੂਬੇ 'ਚ ਪਹਿਲੇ ਪੜਾਅ ਦੀ ਵੋਟਿੰਗ 23 ਅਪ੍ਰੈਲ ਨੂੰ ਅਤੇ ਦੂਜੇ ਪੜਾਅ ਦੀ 29 ਅਪ੍ਰੈਲ ਨੂੰ ਹੋਵੇਗੀ। ਦੂਜੇ ਪਾਸੇ, ਤਾਮਿਲਨਾਡੂ ਵਿੱਚ ਵਿਧਾਨ ਸਭਾ ਚੋਣਾਂ ਲਈ 23 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਮਤਦਾਨ ਹੋਵੇਗਾ। ਇਨ੍ਹਾਂ ਸਾਰੇ ਪੜਾਵਾਂ ਦੀ ਗਿਣਤੀ ਵੀ 4 ਮਈ ਨੂੰ ਹੀ ਕੀਤੀ ਜਾਵੇਗੀ।

ਮਈ 'ਚ ਖਤਮ ਹੋ ਰਿਹਾ ਹੈ ਵਿਧਾਨ ਸਭਾਵਾਂ ਦਾ ਕਾਰਜਕਾਲ
ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਪੰਜਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਮਈ ਮਹੀਨੇ ਵਿੱਚ ਖਤਮ ਹੋ ਰਿਹਾ ਹੈ। ਇਸੇ ਕਾਰਨ ਅਪ੍ਰੈਲ ਅਤੇ ਮਈ ਦੇ ਵਿਚਕਾਰ ਪੂਰੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਦਾ ਫੈਸਲਾ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News