ਚੋਣਾਂ ਤੋਂ ਪਹਿਲੇ ਕਾਂਗਰਸ, ਭਾਜਪਾ ਦੇ ਕਈ ਆਗੂ ''ਆਪ'' ''ਚ ਹੋਏ ਸ਼ਾਮਲ
Saturday, Jan 18, 2025 - 06:01 PM (IST)
ਨਵੀਂ ਦਿੱਲੀ- ਦਿੱਲੀ 'ਚ 5 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਕਾਂਗਰਸ ਅਤੇ ਭਾਜਪਾ ਦੇ ਬਲਾਕ ਪੱਧਰ ਦੇ ਕਈ ਆਗੂ ਅਤੇ ਵਰਕਰ ਸ਼ਨੀਵਾਰ ਨੂੰ ਮੁੱਖ ਮੰਤਰੀ ਆਤਿਸ਼ੀ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ। 'ਆਪ' 'ਚ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਆਤਿਸ਼ੀ ਨੇ ਕਿਹਾ,''ਅਰਵਿੰਦ ਕੇਜਰੀਵਾਲ ਅਤੇ ਆਪ ਵਲੋਂ ਕੀਤੇ ਗਏ ਕੰਮਾਂ ਤੋਂ ਪ੍ਰੇਰਨਾ ਲੈਂਦੇ ਹੋਏ, ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਧ ਰਿਹਾ ਹੈ।''
ਵਜ਼ੀਰਪੁਰ ਵਿਧਾਨ ਸਭਾ ਖੇਤਰ ਤੋਂ ਮਮਤਾ ਵਰਮਾ ਕਈ ਕਾਂਗਰਸ ਵਰਕਰਾਂ ਨਾਲ 'ਆਪ' 'ਚ ਸ਼ਾਮਲ ਹੋਏ। ਕਿਰਾੜੀ ਚੋਣ ਖੇਤਰ ਤੋਂ ਵੀ ਕੁਝ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦਾ ਹੱਥ ਫੜਿਆ। ਦਿੱਲੀ ਨਗਰ ਨਿਗਮ (ਐੱਮਸੀਡੀ) ਚੋਮ 'ਚ ਸੁੰਦਰ ਨਗਰੀ ਤੋਂ ਭਾਜਪਾ ਦੀ ਉਮੀਦਵਾਰ ਰਹੀ ਭੂਮਿਕਾ ਸਿੰਘ ਵੀ ਆਪਣੇ ਸਮਰਥਕਾਂ ਨਾਲ 'ਆਪ' 'ਚ ਸ਼ਾਮਲ ਹੋ ਗਈ। ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਿੰਗ ਹੋਣੀ ਹੈ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8