ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਖ਼ਤੀ: 400 ਕਰੋੜ ਤੋਂ ਜ਼ਿਆਦਾ ਦੀ ਗੈਰ-ਕਾਨੂੰਨੀ ਸਮੱਗਰੀ ਬਰਾਮਦ
Friday, Mar 27, 2026 - 09:10 AM (IST)
ਨਵੀਂ ਦਿੱਲੀ (ਭਾਸ਼ਾ) - ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦੇ ਹੋਏ 4 ਸੂਬਿਆਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ’ਚ 408 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਗੈਰ-ਕਾਨੂੰਨੀ ਸਮੱਗਰੀ ਬਰਾਮਦ ਕੀਤੀ ਹੈ। ਕਮਿਸ਼ਨ ਦੇ ਅਨੁਸਾਰ, ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਮਕਸਦ ਨਾਲ ਇਹ ਸਮੱਗਰੀ ਇਕੱਠੀ ਕੀਤੀ ਜਾ ਰਹੀ ਸੀ। ‘ਇਲੈਕਟ੍ਰਾਨਿਕ ਸੀਜ਼ਰ ਮੈਨੇਜਮੈਂਟ ਸਿਸਟਮ’ (ਈ. ਐੱਸ. ਐੱਮ. ਐੱਸ.) ਸਰਗਰਮ ਹੋਣ ਤੋਂ ਬਾਅਦ ਵੱਖ-ਵੱਖ ਏਜੰਸੀਆਂ ਨੇ 408.82 ਕਰੋੜ ਰੁਪਏ ਦੀ ਬਰਾਮਦਗੀ ਕੀਤੀ ਹੈ।
ਇਹ ਵੀ ਪੜ੍ਹੋ - ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ
ਬਰਾਮਦ ਸਮੱਗਰੀ ’ਚ 17.44 ਕਰੋੜ ਰੁਪਏ ਨਕਦ, 37.68 ਕਰੋੜ ਰੁਪਏ ਦੀ ਸ਼ਰਾਬ, 167.38 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 23 ਕਰੋੜ ਰੁਪਏ ਦੀਆਂ ਕੀਮਤੀ ਧਾਤਾਂ ਅਤੇ 163.30 ਕਰੋੜ ਰੁਪਏ ਤੋਂ ਵੱਧ ਦੀਆਂ ਹੋਰ ਵਸਤੂਆਂ ਸ਼ਾਮਲ ਹਨ। ਉੱਥੇ ਹੀ, ਚੋਣ ਕਮਿਸ਼ਨ ਨੇ ਦੱਸਿਆ ਕਿ 15 ਤੋਂ 25 ਮਾਰਚ ਵਿਚਾਲੇ ‘ਸੀ-ਵਿਜਿਲ’ ਐਪ ਰਾਹੀਂ 70,944 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿਚੋਂ 70,831 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਪੱਛਮੀ ਬੰਗਾਲ, ਆਸਾਮ, ਤਾਮਿਲਨਾਡੂ, ਪੁੱਡੂਚੇਰੀ ਅਤੇ ਕੇਰਲ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਦੇ ਮੱਦੇਨਜ਼ਰ ਨਿਗਰਾਨੀ ਅਤੇ ਸਖ਼ਤੀ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ - 27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ! ਅਲਰਟ 'ਤੇ ਇਹ ਸੂਬੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
