ਹਰਿਆਣਾ ''ਚ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਵਿਧਾਨ ਸਭਾ ਚੋਣਾਂ, ਸੂਬੇ ਦਾ ਦੌਰਾ ਕਰੇਗੀ ਕੇਂਦਰੀ ਚੋਣ ਕਮਿਸ਼ਨ ਟੀਮ

Monday, Aug 12, 2024 - 10:40 AM (IST)

ਹਰਿਆਣਾ - ਕੇਂਦਰੀ ਚੋਣ ਕਮਿਸ਼ਨ ਦੀ ਟੀਮ ਵਲੋਂ ਅੱਜ ਤੋਂ ਦੋ ਦਿਨਾਂ ਲਈ ਹਰਿਆਣਾ ਦਾ ਦੌਰਾ ਕੀਤਾ ਜਾਵੇਗਾ। ਟੀਮ ਸੂਬੇ ਵਿੱਚ ਚੋਣ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕਰੇਗੀ। ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਵੇਗੀ। ਚੋਣ ਕਮਿਸ਼ਨ ਦੀ ਟੀਮ ਹਰਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕਰੇਗੀ। ਇਸ ਦੌਰਾਨ ਅਕਤੂਬਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਦੱਸਿਆ ਜਾ ਰਿਹਾ ਹੈ ਕਿ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਇਸ ਸਾਲ ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਹਰਿਆਣਾ ਤੋਂ ਇਲਾਵਾ ਮਹਾਰਾਸ਼ਟਰ, ਜੰਮੂ-ਕਸ਼ਮੀਰ ਅਤੇ ਝਾਰਖੰਡ ਸ਼ਾਮਲ ਹਨ। ਈਸੀਆਈ ਦੇ ਸੂਤਰਾਂ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਕਾਰਨ ਚੋਣਾਂ ਦੀ ਤਰੀਖ਼ 'ਚ ਬਦਲਾਅ ਹੋ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਦੀ ਟੀਮ 12-13 ਅਗਸਤ ਨੂੰ ਹਰਿਆਣਾ ਵਿੱਚ ਰਹਿ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਵੇਗੀ। ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਬਣਾਏ ਗਏ ਪੋਲਿੰਗ ਕੇਂਦਰਾਂ ਦੀ ਸਮੀਖਿਆ ਕੀਤੀ ਜਾਵੇਗੀ। ਕਮਿਸ਼ਨ ਦੀ ਟੀਮ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਫੀਲਡ ਵਿੱਚ ਜਾ ਕੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਵੀ ਕਰ ਸਕਦੀ ਹੈ।

ਇਹ ਵੀ ਪੜ੍ਹੋ - ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ

ਸੂਬੇ ਵਿੱਚ ਸਤੰਬਰ ਦੇ ਪਹਿਲੇ ਹਫ਼ਤੇ ਤੱਕ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਐਲਾਨਾਂ ਨੂੰ ਅੰਤਿਮ ਰੂਪ ਦੇਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ 15 ਅਗਸਤ ਨੂੰ ਹੋਰ ਵੀ ਕਈ ਵੱਡੇ ਐਲਾਨ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਐਲਾਨਾਂ ਨੂੰ ਲਾਗੂ ਕਰਨ ਲਈ 17 ਅਗਸਤ ਨੂੰ ਮੁੜ ਕੈਬਨਿਟ ਮੀਟਿੰਗ ਸੱਦੀ ਗਈ ਹੈ। ਕੇਂਦਰੀ ਚੋਣ ਕਮਿਸ਼ਨ ਦੀ ਹਰਿਆਣਾ ਦੀਆਂ ਸਿਆਸੀ ਪਾਰਟੀਆਂ ਨਾਲ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵੀ ਇਸ ਗੱਲ ਦਾ ਸੰਕੇਤ ਦੇ ਰਹੀ ਹੈ ਕਿ ਜਲਦੀ ਹੀ ਕੋਈ ਐਲਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ - ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ

ਚੋਣ ਕਮਿਸ਼ਨ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਲਈ 21 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਸਰਕਾਰ ਦਾ ਕਾਰਜਕਾਲ 3 ਨਵੰਬਰ 2024 ਨੂੰ ਖ਼ਤਮ ਹੋਵੇਗਾ। ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਿਆਣਾ ਸਰਕਾਰ ਵੀ ਚੌਕਸ ਹੋ ਗਈ ਹੈ। ਸੀਐੱਮ ਨਾਇਬ ਸੈਣੀ ਨੇ ਮੁੱਖ ਮੰਤਰੀ ਦਫ਼ਤਰ ਅਤੇ ਉੱਚ ਅਫ਼ਸਰਸ਼ਾਹੀ ਨੂੰ ਚੌਕਸ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਅਧਿਕਾਰੀ ਦੇਰ ਰਾਤ ਤੱਕ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News