PM ਮੋਦੀ ਨੇ ਝਾਰਖੰਡ ਦੇ ਵੋਟਰਾਂ ਨੂੰ ਕੀਤੀ ਅਪੀਲ, ਕਿਹਾ- ਪਹਿਲਾਂ ਵੋਟ, ਫਿਰ ਜਲਪਾਨ
Wednesday, Nov 13, 2024 - 10:10 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਸਾਰੇ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਬੁੱਧਵਾਰ ਨੂੰ ਜਾਰੀ ਵੋਟਿੰਗ 'ਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਝਾਰਖੰਡ 'ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ 15 ਜ਼ਿਲ੍ਹਿਆਂ ਦੀਆਂ 43 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਝਾਰਖੰਡ ਵਿਧਾਨ ਸਭਾ ਚੋਣਾਂ 'ਚ ਅੱਜ ਪਹਿਲੇ ਦੌਰ ਦੀ ਵੋਟਿੰਗ ਹੈ। ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਲੋਕਤੰਤਰ ਦੇ ਇਸ ਉਤਸਵ ਵਿਚ ਪੂਰੇ ਉਤਸ਼ਾਹ ਨਾਲ ਵੋਟ ਪਾਓ। ਇਸ ਮੌਕੇ 'ਤੇ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਸਾਰੇ ਸਾਥੀਆਂ ਨੂੰ ਮੇਰੇ ਵਲੋਂ ਬਹੁਤ-ਬਹੁਤ ਵਧਾਈ। ਯਾਦ ਰੱਖੋ- ਪਹਿਲਾਂ ਵੋਟ, ਫਿਰ ਜਲਪਾਨ।