ਜੰਮੂ ਕਸ਼ਮੀਰ ''ਚ ਲੋਕ ਸਭਾ ਨਾਲ ਵਿਧਾਨ ਸਭਾ ਚੋਣਾਂ ਸੰਭਵ, ਗ੍ਰਹਿ ਮੰਤਰਾਲਾ ਤੇ ਚੋਣ ਕਮਿਸ਼ਨ ਦੀ ਬੈਠਕ ''ਚ ਚਰਚਾ

03/09/2024 11:22:30 AM

ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਭਰ ਵਿਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਅਤੇ ਆਵਾਜਾਈ ਦੇ ਮੁੱਦੇ 'ਤੇ ਗ੍ਰਹਿ ਮੰਤਰਾਲਾ ਅਤੇ ਰੇਲ ਮੰਤਰਾਲਾ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸਮਝਿਆ ਜਾਂਦਾ ਹੈ ਕਿ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਨੇ ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼, ਓਡੀਸ਼ਾ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਕਰਾਉਣ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ। ਪਿਛਲੇ ਸਾਲ ਦਸੰਬਰ 'ਚ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ 30 ਸਤੰਬਰ ਤੱਕ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ ਪਰ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਕਿ ਕੀ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ, ਲੋਕ ਸਭਾ ਚੋਣਾਂ ਇਕੱਠੇ ਕਰਵਾਈਆਂ ਜਾ ਸਕਦੀਆਂ ਹਨ ਜੋ ਅਪ੍ਰੈਲ-ਮਈ ਵਿਚ ਹੋਣ ਦੀ ਸੰਭਾਵਨਾ ਹੈ।

ਆਂਧਰਾ ਪ੍ਰਦੇਸ਼, ਓਡੀਸ਼ਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਜੂਨ ਵਿਚ ਵੱਖ-ਵੱਖ ਤਾਰੀਖਾਂ ਨੂੰ ਖ਼ਤਮ ਹੋ ਰਿਹਾ ਹੈ ਅਤੇ ਉੱਥੇ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦੇ ਨਾਲ ਹੀ ਹੋਣਗੀਆਂ। ਸਮਝਿਆ ਜਾਂਦਾ ਹੈ ਕਿ ਮੀਟਿੰਗਾਂ ਦੌਰਾਨ, ਉੱਚ ਚੋਣ ਅਧਿਕਾਰੀਆਂ ਨੇ ਚੋਣ ਡਿਊਟੀ ਲਈ ਕੇਂਦਰੀ ਬਲਾਂ ਦੀ ਸਮੇਂ ਸਿਰ ਆਵਾਜਾਈ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕਮਿਸ਼ਨ ਨੇ ਟਰੇਨਾਂ ਦੇ ਚੰਗੇ ਪ੍ਰਬੰਧ 'ਤੇ ਵੀ ਜ਼ੋਰ ਦਿੱਤਾ ਹੈ ਜੋ ਸੁਰੱਖਿਆ ਕਰਮਚਾਰੀਆਂ ਦੀ ਆਵਾਜਾਈ ਲਈ ਵਰਤੀਆਂ ਜਾਣਗੀਆਂ। ਉਨ੍ਹਾਂ ਨੇ ਅਜਿਹੀਆਂ ਰੇਲਗੱਡੀਆਂ ਵਿਚ ਖਾਣੇ ਦੀ ਸਹੂਲਤ ਲਈ ਵੀ ਜ਼ੋਰ ਦਿੱਤਾ ਹੈ। ਚੋਣ ਕਮਿਸ਼ਨ ਦੀ ਨੁਮਾਇੰਦਗੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਰੁਣ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਕੀਤੀ। ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਕੁਝ ਦਿਨਾਂ ਬਾਅਦ ਕਮਿਸ਼ਨ ਦੇ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਦੀ ਸੰਭਾਵਨਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News