ਰਾਜਸਥਾਨ ''ਚ 14 ਅਗਸਤ ਤੋਂ ਵਿਧਾਨ ਸਭਾ ਸੈਸ਼ਨ, ਸਰਕਾਰ ਦੇ ਪ੍ਰਸਤਾਵ ਨੂੰ ਰਾਜਪਾਲ ਦੀ ਮਨਜ਼ੂਰੀ
Wednesday, Jul 29, 2020 - 11:19 PM (IST)

ਜੈਪੁਰ - ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਗਹਿਲੋਤ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਗਹਿਲੋਤ ਸਰਕਾਰ ਨੇ ਰਾਜਪਾਲ ਤੋਂ 14 ਅਗਸਤ ਤੋਂ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸੈਸ਼ਨ ਬੁਲਾਉਣ ਨੂੰ ਲੈ ਕੇ ਗਹਿਲੋਤ ਕੈਬਨਿਟ ਦੀ ਬੈਠਕ ਹੋਈ ਸੀ, ਜਿਸ 'ਚ 14 ਅਗਸਤ ਤੋਂ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਪ੍ਰਸਤਾਵ ਪਾਸ ਕੀਤਾ ਗਿਆ। ਪ੍ਰਸਤਾਵ ਨੂੰ ਰਾਜਪਾਲ ਕੋਲ ਭੇਜਿਆ ਗਿਆ ਸੀ ਜੋ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ।
ਰਾਜ ਭਵਨ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਰਾਜਪਾਲ ਕਲਰਾਜ ਮਿਸ਼ਰਾ ਨੇ ਰਾਜਸਥਾਨ ਵਿਧਾਨ ਸਭਾ ਦੇ ਸੈਸ਼ਨ ਨੂੰ 14 ਅਗਸਤ ਤੋਂ ਸ਼ੁਰੂ ਕਰਨ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਹੈ। ਰਾਜਪਾਲ ਨੇ ਰਾਜਸਥਾਨ ਵਿਧਾਨਸਭਾ ਦੇ ਸੈਸ਼ਨ ਦੌਰਾਨ ਕੋਵਿਡ-19 ਤੋਂ ਬਚਾਅ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣ ਦੇ ਨਿਰਦੇਸ਼ ਜ਼ਬਾਨੀ ਤੌਰ 'ਤੇ ਦਿੱਤੇ ਹਨ।