ਹਿਮਾਚਲ ਪ੍ਰਦੇਸ਼ ਦੇ ਆਫ਼ਤ ਪੀੜਤਾਂ ਨੂੰ ਛੱਤੀਸਗੜ੍ਹ ਵਲੋਂ 11 ਕਰੋੜ ਰੁਪਏ ਦੀ ਮਦਦ ਦਾ ਐਲਾਨ

Friday, Aug 18, 2023 - 01:13 PM (IST)

ਹਿਮਾਚਲ ਪ੍ਰਦੇਸ਼ ਦੇ ਆਫ਼ਤ ਪੀੜਤਾਂ ਨੂੰ ਛੱਤੀਸਗੜ੍ਹ ਵਲੋਂ 11 ਕਰੋੜ ਰੁਪਏ ਦੀ ਮਦਦ ਦਾ ਐਲਾਨ

ਰਾਏਪੁਰ (ਭਾਸ਼ਾ)- ਛੱਤੀਸਗੜ੍ਹ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਆਫ਼ਤ ਪੀੜਤਾਂ ਲਈ 11 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਜਨਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਮਚੀ ਤਬਾਹੀ ਦਰਮਿਆਨ ਲੋਕਾਂ ਦੀ ਮਦਦ ਲਈ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਛੱਤੀਸਗੜ੍ਹ ਵਾਸੀਆਂ ਵਲੋਂ 11 ਕਰੋੜ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ

ਮੁੱਖ ਮੰਤਰੀ ਬਘੇਲ ਨੇ ਕਿਹਾ ਕਿ ਹਿਮਾਚਲ 'ਚ ਭਿਆਨਕ ਕੁਦਰਤੀ ਆਫ਼ਤ ਆਈ ਹੈ, ਅਜਿਹੇ 'ਚ ਸਾਰੇ ਛੱਤੀਸਗੜ੍ਹ ਵਾਸੀ ਹਿਮਾਚਲ ਦੇ ਲੋਕਾਂ ਨਾਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਘੇਲ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਸੀ ਅਤੇ ਹਿਮਾਚਲ ਪ੍ਰਦੇਸ਼ ਦੇ ਹਾਲਾਤ ਦੀ ਜਾਣਕਾਰੀ ਲਈ ਸੀ। ਮੁੱਖ ਮੰਤਰੀ ਬਘੇਲ ਨੇ ਕਿਹਾ,''ਪੂਰਾ ਦੇਸ਼ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਹੈ। ਅਸੀਂ ਸਾਰੇ ਸਮੂਹਿਕ ਇਕਜੁਟਤਾ ਨਾਲ ਆਫ਼ਤ ਦਾ ਸਾਹਮਣਾ ਕਰਾਂਗੇ ਅਤੇ ਆਮ ਸਥਿਤੀ ਬਹਾਲ ਕਰਨ ਲਈ ਕੰਮ ਕਰਾਂਗੇ।''

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News