ਸ਼੍ਰੀਨਗਰ ''ਚ ਪੁਲਸ ''ਤੇ ਅੱਤਵਾਦੀ ਹਮਲਾ, ASI ਸ਼ਹੀਦ
Wednesday, Jul 13, 2022 - 09:48 AM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਸ਼੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ 'ਚ ਮੰਗਲਵਾਰ ਨੂੰ ਇਕ ਪੁਲਸ ਦਲ 'ਤੇ ਹੋਏ ਅੱਤਵਾਦੀ ਹਮਲੇ 'ਚ ਜੰਮੂ-ਕਸ਼ਮੀਰ ਪੁਲਸ ਦਾ ਇਕ ਅਧਿਕਾਰੀ ਮਾਰਿਆ ਗਿਆ ਅਤੇ 2 ਹੋਰ ਕਾਂਸਟੇਬਲ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਾਮ 7.15 ਵਜੇ ਵਾਪਰੀ ਜਦੋਂ ਅੱਤਵਾਦੀਆਂ ਨੇ ਲਾਲ ਬਾਜ਼ਾਰ ਇਲਾਕੇ 'ਚ ਇਕ ਨਾਕੇ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਮੁਸ਼ਤਾਕ ਅਹਿਮਦ (56) ਦੀ ਮੌਤ ਹੋ ਗਈ ਜਦਕਿ 2 ਕਾਂਸਟੇਬਲ ਫਯਾਜ਼ ਅਹਿਮਦ ਅਤੇ ਅਬੂ ਬਕਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਸ ਮੁਲਾਜ਼ਮਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਕਸ਼ਮੀਰ ਜ਼ੋਨ ਪੁਲਸ ਨੇ ਟਵੀਟ ਕੀਤਾ,“ਸਹਾਇਕ ਸਬ ਇੰਸਪੈਕਟਰ ਮੁਸ਼ਤਾਕ ਅਹਿਮਦ ਦੀ ਮੌਤ ਹੋ ਗਈ ਹੈ। ਅਸੀਂ ਸ਼ਹੀਦ ਨੂੰ ਉਸ ਦੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀ ਭੇਟ ਕਰਦੇ ਹਾਂ। ਹੋਰ ਜ਼ਖ਼ਮੀ ਕਾਂਸਟੇਬਲਾਂ ਦਾ ਇਲਾਜ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਇਨਪੁਟ 'ਤੇ ਗੁਜਰਾਤ ATS ਨੇ 350 ਕਰੋੜ ਦੀ ਹੈਰੋਇਨ ਕੀਤੀ ਜ਼ਬਤ
ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕੀਤਾ,''ਜੰਮੂ-ਕਸ਼ਮੀਰ ਪੁਲਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲੇ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਇਸ ਹਮਲੇ 'ਚ ਮੁਸ਼ਤਾਕ ਅਹਿਮਦ ਦੀ ਜਾਨ ਚਲੀ ਗਈ ਅਤੇ 2 ਹੋਰ ਜਵਾਨ ਜ਼ਖਮੀ ਹੋ ਗਏ। ਸਹਾਇਕ ਸਬ-ਇੰਸਪੈਕਟਰ ਆਫ਼ ਪੁਲਸ ਮੁਸ਼ਤਾਕ ਅਹਿਮਦ ਦੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।” ਪੀ.ਡੀ.ਪੀ. ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਟਵੀਟ ਕੀਤਾ,“ਲਾਲ ਬਾਜ਼ਾਰ ਵਿਚ ਪੁਲਸ ਕਰਮਚਾਰੀਆਂ 'ਤੇ ਹੋਏ ਹਮਲੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ 'ਚ ਸਹਾਇਕ ਸਬ-ਇੰਸਪੈਕਟਰ ਆਫ਼ ਪੁਲਸ ਮੁਸ਼ਤਾਕ ਅਹਿਮਦ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋਏ 2 ਪੁਲਸ ਕਰਮਚਾਰੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।” ਦੂਜੇ ਪਾਸੇ ਪੀਪਲਜ਼ ਕਾਨਫਰੰਸ ਦੇ ਸੱਜਾਦ ਲੋਨ ਅਤੇ ਅਪਨੀ ਪਾਰਟੀ ਦੇ ਪ੍ਰਧਾਨ ਅਲਤਾਫ਼ ਬੁਖਾਰੀ ਨੇ ਵੀ ਅੱਤਵਾਦੀ ਹਮਲੇ ਨੂੰ ਬੇਰਹਿਮੀ ਦੱਸਦੇ ਹੋਏ ਇਸ ਦੀ ਨਿੰਦਾ ਵੀ ਕੀਤੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ