ਕਾਨਪੁਰ 'ਚ ਭਿਆਨਕ ਸੜਕ ਹਾਦਸਾ, ਬੱਸ-ਲੋਡਰ ਦੀ ਟੱਕਰ 'ਚ 17 ਯਾਤਰੀਆਂ ਦੀ ਮੌਤ

06/08/2021 10:39:20 PM

ਕਾਨਪੁਰ - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਕਰੀਬ 17 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਚੇਂਡੀ ਵਿੱਚ ਬੱਸ ਅਤੇ ਲੋਡਰ ਵਿਚਾਲੇ ਆਹਮੋਂ-ਸਾਹਮਣੇ ਟੱਕਰ ਹੋਈ ਸੀ, ਜਿਸ ਤੋਂ ਬਾਅਦ ਬੱਸ ਪਲਟ ਗਈ। ਬੱਸ ਕਾਨਪੁਰ ਤੋਂ ਅਹਿਮਦਾਬਾਦ ਜਾ ਰਹੀ ਸੀ ਉਦੋਂ ਇਹ ਹਾਦਸਿਆ ਵਾਪਿਰਆ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਜਾ ਰਿਹਾ ਹੈ। ਰਾਹਤ ਬਚਾਅ ਕੰਮ ਜਾਰੀ ਹੈ।

ਇਹ ਵੀ ਪੜ੍ਹੋ- ਪ੍ਰਾਈਵੇਟ ਹਸਪਤਾਲਾਂ ਲਈ ਤੈਅ ਹੋਈ ਵੈਕਸੀਨ ਦੀ ਕੀਮਤ, ਸਪੂਤਨਿਕ-ਵੀ ਤੋਂ ਮਹਿੰਗੀ ਹੈ ਦੇਸੀ ਕੋਵੈਕਸੀਨ

ਜਾਣਕਾਰੀ ਮੁਤਾਬਕ, ਬੱਸ ਸ਼ਤਾਬਦੀ ਟ੍ਰੈਵਲਸ ਦੀ ਸੀ, ਜੋ ਕਾਫ਼ੀ ਸਪੀਡ ਵਿੱਚ ਸੀ। ਇਸ ਹਾਦਸੇ ਵਿੱਚ ਹੁਣ ਤੱਕ 15 ਲੋਕਾਂ ਦੇ ਮੌਤ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਇੱਕ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹਨ। ਕਾਨਪੁਰ ਦੇ ਸਚੇਂਡੀ ਵਿੱਚ ਵਾਪਰੇ ਹਾਦਸੇ 'ਤੇ ਸੀ.ਐੱਮ. ਯੋਗੀ ਆਦਿਤਿਅਨਾਥ ਨੇ ਡੂੰਘਾ ਦੁੱਖ ਜਤਾਇਆ ਹੈ। ਸੀ.ਐੱਮ. ਯੋਗੀ ਨੇ ਸੀਨੀਅਰ ਅਧਿਕਾਰੀਆਂ ਨੂੰ ਤੱਤਕਾਲ ਮੌਕੇ 'ਤੇ ਪਹੁੰਚ ਕੇ ਹਰ ਸੰਭਵ ਸਹਾਇਤਾ ਉਪਲੱਬਧ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ,  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। PMNRF ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50,000 ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News