ਅੱਤਵਾਦ ਦੇ ਸਾਜ਼ਿਸ਼ਕਾਰਾਂ ਨਾਲ ਪ੍ਰਭਾਵੀ ਤੇ ਤੇਜ਼ੀ ਨਾਲ ਨਜਿੱਠਿਆ ਜਾਣਾ ਚਾਹੀਦੈ : ਡੋਭਾਲ

Thursday, Apr 04, 2024 - 12:48 PM (IST)

ਅਸਤਾਨਾ (ਭਾਸ਼ਾ) : ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਭਾਲ ਨੇ ਬੁੱਧਵਾਰ ਨੂੰ ਕਿਹਾ ਕਿ ਸਰਹੱਦ ਪਾਰ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਅੱਤਵਾਦੀਆਂ ਸਮੇਤ ਅੱਤਵਾਦ ਦੇ ਸਾਜ਼ਿਸ਼ਕਰਤਾਵਾਂ ਨਾਲ ਪ੍ਰਭਾਵੀ ਅਤੇ ਤੇਜ਼ੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮਾਸਕੋ ਦੇ ਕ੍ਰੋਕਸ ਸਿਟੀ ਹਾਲ 'ਤੇ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਅਤੇ ਅੱਤਵਾਦ ਦੇ ਖਤਰੇ ਨਾਲ ਨਜਿੱਠਣ ਲਈ ਦੋਹਰੇ ਮਾਪਦੰਡਾਂ ਨੂੰ ਛੱਡਣ ਦਾ ਸੱਦਾ ਦਿੱਤਾ। ਅਸਤਾਨਾ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਇੱਕ ਸੁਰੱਖਿਆ ਸੰਮੇਲਨ ਵਿੱਚ ਬੋਲਦਿਆਂ, ਉਨ੍ਹਾਂ ਨੇ ਇਹ ਵੀ ਕਿਹਾ ਕਿ ਕਨੈਕਟੀਵਿਟੀ ਪ੍ਰੋਜੈਕਟਾਂ ਦੌਰਾਨ ਸਮੂਹ ਦੇ ਮੈਂਬਰ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਪੂਰਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਇਹ ਟਿੱਪਣੀ ਚੀਨ ਦੇ ਬੈਲਟ ਐਂਡ ਰੋਡ ਇਨੀਸ਼ੀਏਟਿਵ (ਬੀ.ਆਰ.ਆਈ.) ਨੂੰ ਲੈ ਕੇ ਚਿੰਤਾਵਾਂ ਦੇ ਵਿਚਕਾਰ ਆਈ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ ਸ਼ਾਮਲ 3 ਭਾਰਤੀ ਚੜ੍ਹੇ ਪੁਲਸ ਅੜਿੱਕੇ, ਚੌਥਾ ਹਾਲੇ ਵੀ ਫਰਾਰ

ਡੋਭਾਲ ਨੇ ਵੱਖ-ਵੱਖ ਅੱਤਵਾਦੀ ਸਮੂਹਾਂ ਨੂੰ ਪਾਕਿਸਤਾਨ ਦੇ ਲਗਾਤਾਰ ਸਮਰਥਨ ਦੇ ਵਿਚਕਾਰ ਆਪਣੀ ਟਿੱਪਣੀ ਵਿੱਚ ਅੱਤਵਾਦ ਦੇ ਸਪਾਂਸਰਾਂ, ਫੰਡ ਪ੍ਰਦਾਨ ਕਰਨ ਵਾਲਿਆਂ ਅਤੇ ਸਹਾਇਤਾ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਡੋਭਾਲ ਨੇ ਐੱਸ. ਸੀ. ਓ. ਖੇਤਰ ’ਚ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ, ਅਲ ਕਾਇਦਾ ਅਤੇ ਇਸ ਦੇ ਸਹਿਯੋਗੀ ਸੰਗਠਨ ਅਤੇ ਆਈ.ਐੱਸ.ਆਈ.ਐੱਸ. ਸਮੇਤ ਵੱਖ-ਵੱਖ ਅੱਤਵਾਦੀ ਸੰਗਠਨਾਂ ਵੱਲੋਂ ਪੈਦਾ ਖ਼ਤਰੇ ਦਾ ਮੁੱਦਾ ਚੁੱਕਿਆ।

ਇਹ ਵੀ ਪੜ੍ਹੋ: ਕੈਨੇਡਾ ਦੀ ਪਾਰਲੀਮੈਂਟ 'ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News