ਅਟਲ ਬਿਹਾਰੀ ਵਾਜਪਈ ਦੇ ਦਿਹਾਂਤ 'ਤੇ PM ਮੋਦੀ ਸਮੇਤ ਇਨ੍ਹਾਂ ਆਗੂਆਂ ਨੇ ਪ੍ਰਗਟਾਇਆ ਸੋਗ
Thursday, Aug 16, 2018 - 06:02 PM (IST)

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਸ) 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਜਤਾਉਂਦੇ ਹੋਏ ਟਵੀਟ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਤਿਕਾਰ ਯੋਗ ਅਟਲ ਜੀ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਲਿਖਿਆ ਕਿ ਅਟਲ ਜੀ ਨੇ ਆਪਣਾ ਜੀਵਨ ਹਰ ਪਲ ਰਾਸ਼ਟਰ ਨੂੰ ਸਮਰਪਿਤ ਕੀਤਾ ਸੀ। ਉਨ੍ਹਾਂ ਦਾ ਜਾਣਾ, ਇਕ ਯੁਗ ਦਾ ਅੰਤ ਹੈ।
https://twitter.com/narendramodi/status/1030063782410772480
ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰਦੇ ਹੋਏ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੇ ਅੱਜ ਇਕ ਮਹਾਨ ਪੁੱਤਰ ਖੋਹ ਦਿੱਤਾ ਹੈ। ਕਰੋੜਾਂ ਲੋਕ ਅਟਲ ਬਿਹਾਰੀ ਵਾਜਪਈ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਪਿਆਰ ਕਰਦੇ ਹਨ।
https://twitter.com/RahulGandhi/status/1030068745413292034