ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਤਿਸ਼ੀ ਨੇ ਦਿਖਾਏ ਤਿੱਖੇ ਤੇਵਰ, ਕਿਹਾ- ''ਭਾਜਪਾ ਨੂੰ ਕੇਜਰੀਵਾਲ ਤੋਂ ਲੱਗਦੈ ਡਰ''

Friday, Mar 22, 2024 - 05:50 AM (IST)

ਜਲੰਧਰ (ਰਮਨਦੀਪ ਸੋਢੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈ.ਡੀ. ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਤੋਂ 'ਆਪ' ਦੀ ਮੰਤਰੀ ਆਤਿਸ਼ੀ ਨਾਲ ਰੂਬਰੂ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੀ ਗਈ ਇਸ ਕਾਰਵਾਈ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਭਾਜਪਾ ਕਿਸ ਤਰ੍ਹਾਂ ਕੇਜਰੀਵਾਲ ਤੋਂ ਡਰੀ ਹੋਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਨਾਲ ਪ੍ਰਧਾਨ ਮੰਤਰੀ ਦਾ ਡਰ ਜਗ-ਜ਼ਾਹਿਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੜਨ ਦਾ ਇਹ ਤਰੀਕਾ ਠੀਕ ਨਹੀਂ ਹੈ ਕਿ ਤੁਸੀਂ ਵਿਰੋਧੀ ਧਿਰ ਦੇ ਵੱਡੇ ਆਗੂਆਂ ਨੂੰ ਗ੍ਰਿਫ਼ਤਾਰ ਕਰਵਾ ਕੇ ਜੇਲ੍ਹ 'ਚ ਸੁੱਟ ਦਿਓ ਜਾਂ ਉਨ੍ਹਾਂ ਦੇ ਬੈਂਕ ਅਕਾਊਂਟ ਫ੍ਰੀਜ਼ ਕਰਵਾ ਦਿਓ। 

ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਭਾਜਪਾ ਨੇ ਦੇਸ਼ ਦੇ ਲੋਕਤੰਤਰ ਨੂੰ ਡੂੰਘੀ ਸੱਟ ਮਾਰੀ ਹੈ ਤੇ ਉਹ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਅਜਿਹੀ ਕਾਰਵਾਈ ਨੂੰ ਪ੍ਰਧਾਨ ਮੰਤਰੀ ਦੀ ਇਕ ਰਾਜਨੀਤਿਕ ਸਾਜ਼ਿਸ਼ ਦੱਸਿਆ। ਇਸ ਤੋਂ ਬਾਅਦ ਉਨ੍ਹਾਂ ਨੇ 'ਇੰਡੀਆ' ਅਲਾਇੰਸ ਵੱਲੋਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਹੋਰ ਬਾਕੀ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕੇਜਰੀਵਾਲ ਖ਼ਿਲਾਫ਼ ਹੋਈ ਇਸ ਕਾਰਵਾਈ ਨੂੰ ਗ਼ਲਤ ਦੱਸਿਆ ਤੇ ਕੇਜਰੀਵਾਲ ਦਾ ਸਮਰਥਨ ਕੀਤਾ। 

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲਾ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਸਨ, ਜਿਨ੍ਹਾਂ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਈ.ਡੀ. ਨੇ ਅਚਾਨਕ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰ ਦਿੱਤਾ ਅਤੇ ਤਲਾਸ਼ੀ ਲਈ। ਕਰੀਬ 2 ਘੰਟੇ ਕਾਰਵਾਈ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਈ.ਡੀ. ਨੇ ਗ੍ਰਿਫ਼ਤਾਰ ਕਰ ਲਿਆ। ਹੁਣ ਕੇਜਰੀਵਾਲ ਨੂੰ ਰਾਤ ਈ.ਡੀ. ਦੇ ਦਫ਼ਤਰ ਬਣੀ ਜੇਲ੍ਹ 'ਚ ਕੱਟਣੀ ਪਵੇਗੀ ਅਤੇ ਫ਼ਿਰ ਸਵੇਰੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News