ਦਿੱਲੀ ਨੂੰ ਮਿਲੇ ਦੋ ਨਵੇਂ ਮੰਤਰੀ, ਆਤਿਸ਼ੀ ਤੇ ਸੌਰਭ ਭਾਰਦਵਾਜ ਨੇ ਚੁੱਕੀ ਮੰਤਰੀ ਅਹੁਦੇ ਦੀ ਸਹੁੰ

03/09/2023 5:27:44 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਵਿਧਾਇਕ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਆਤਿਸ਼ੀ ਨੂੰ ਸਿੱਖਿਆ, ਲੋਕ ਨਿਰਮਾਣ ਵਿਭਾਗ (PWD), ਊਰਜਾ ਅਤੇ ਸੈਰ-ਸਪਾਟਾ ਵਿਭਾਗ ਦਾ ਕਾਰਜਭਾਰ ਦਿੱਤਾ ਜਾਵੇਗਾ। ਜਦਕਿ ਸੌਰਭ ਸਿਹਤ, ਸ਼ਹਿਰੀ ਵਿਕਾਸ, ਜਲ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣਗੇ।

ਇਹ ਵੀ ਪੜ੍ਹੋ- ਸਾਵਧਾਨ! ਕਈ ਦਿਨਾਂ ਤੋਂ ਹੈ ਬੁਖ਼ਾਰ ਜਾਂ ਖੰਘ, ਹੋ ਸਕਦੈ H3N2 ਵਾਇਰਸ, ਜਾਣੋ ਰੋਕਥਾਮ ਦੇ ਤਰੀਕੇ

'ਆਪ' ਵਿਧਾਇਕ ਹਨ ਆਤਿਸ਼ੀ ਤੇ ਸੌਰਭ

ਭਾਰਦਵਾਜ 2013 ਤੋਂ 'ਆਪ' ਵਿਧਾਇਕ ਹਨ ਅਤੇ ਇਸ ਸਮੇਂ ਦਿੱਲੀ ਜਲ ਬੋਰਡ ਦੇ ਉਪ-ਚੇਅਰਮੈਨ ਹਨ। ਉਹ 2013 ਵਿਚ ਕੇਜਰੀਵਾਲ ਦੀ ਅਗਵਾਈ ਵਾਲੀ ਪਹਿਲੀ 'ਆਪ' ਸਰਕਾਰ 'ਚ ਥੋੜ੍ਹੇ ਸਮੇਂ ਲਈ ਮੰਤਰੀ ਰਹੇ। ਆਤਿਸ਼ੀ ਸਾਲ 2020 ਤੋਂ 'ਆਪ' ਦੇ ਵਿਧਾਇਕ ਹਨ। ਹਾਲਾਂਕਿ ਉਹ ਸ਼ੁਰੂ ਤੋਂ ਹੀ 'ਆਪ' ਨਾਲ ਜੁੜੀ ਹੋਈ ਹੈ। ਉਸ ਨੇ ਸਿੱਖਿਆ ਮਾਮਲਿਆਂ 'ਤੇ ਸਿਸੋਦੀਆ ਦੇ ਸਲਾਹਕਾਰ ਦੀ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ- ਇਸ ਸੂਬੇ ਦੀ ਸਰਕਾਰ ਦਾ ਔਰਤਾਂ ਲਈ ਵੱਡਾ ਤੋਹਫ਼ਾ, ਮਹਿਲਾ ਕਾਮਿਆਂ ਨੂੰ ਮਿਲੇਗੀ 7 ਦਿਨ ਦੀ ਵਾਧੂ ਛੁੱਟੀ

ਸਿਸੋਦੀਆ ਅਤੇ ਜੈਨ ਨੇ ਦਿੱਤੇ ਸਨ ਅਸਤੀਫ਼ੇ

ਦੱਸ ਦੇਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫ਼ੇ ਮਗਰੋਂ ਕੈਬਨਿਟ ਵਿਚ ਦੋ ਮੰਤਰੀ ਅਹੁਦੇ ਖਾਲੀ ਹੋਏ ਸਨ। ਸਿਸੋਦੀਆ ਅਤੇ ਸਤੇਂਦਰ ਜੈਨ, ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ 'ਚ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।  ਸਿਸੋਦੀਆ ਨੂੰ ਸੀ. ਬੀ. ਆਈ. ਨੇ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ 2021-22 ਤਿਆਰ ਕਰਨ 'ਚ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਉਹ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ ਹਨ। ਜੈਨ ਵੀ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਹਨ। ਉਨ੍ਹਾਂ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਪਿਛਲੇ ਸਾਲ ਮਈ 'ਚ ਗ੍ਰਿਫ਼ਤਾਰ ਕੀਤਾ ਸੀ। ਰਾਸ਼ਟਰੀ ਦ੍ਰੌਪਦੀ ਮੁਰਮੂ ਨੇ ਸਿਸੋਦੀਆ ਅਤੇ ਜੈਨ ਦਾ ਅਸਤੀਫ਼ਾ ਮਨਜ਼ੂਰ ਕੀਤਾ ਸੀ।

ਇਹ ਵੀ ਪੜ੍ਹੋ- ਨਾਰੀ ਸ਼ਕਤੀ ਨੂੰ ਸਲਾਮ; ਜਾਣੋ ਕਿਉਂ ਮਨਾਇਆ ਜਾਂਦਾ ਹੈ 'ਕੌਮਾਂਤਰੀ ਮਹਿਲਾ ਦਿਵਸ'

Tanu

This news is Content Editor Tanu