ਮੈਂ ਥੋੜ੍ਹੀ ਦੇਰ ਲਈ ਬਣਾਂਗੀ CM, ਕੇਜਰੀਵਾਲ ਦੇ ਅਸਤੀਫੇ ਮਗਰੋਂ ਆਤਿਸ਼ੀ ਦਾ ਵੱਡਾ ਬਿਆਨ
Tuesday, Sep 17, 2024 - 06:32 PM (IST)
ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਵਲੋਂ ਅੱਜ ਸ਼ਾਮ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਕੇਜਰੀਵਾਲ ਨੇ ਆਪਣਾ ਅਸਤੀਫ਼ਾ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਦਿੱਤਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਆਪਣੀ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਲਈ ਆਤਿਸ਼ੀ ਮਰਲੇਨਾ ਦਾ ਨਾਂ ਨਾਮਜ਼ਦ ਕਰਦੇ ਹੋਏ ਸਮਰਥਨ ਪੱਤਰ ਉੱਪ ਰਾਜਪਾਲ ਨੂੰ ਸੌਂਪ ਦਿੱਤਾ ਹੈ। ਅਹੁਦਾ ਸੰਭਾਲਦੇ ਸਾਰ ਹੀ ਆਤਿਸ਼ੀ ਦਿੱਲੀ ਦੀ ਤੀਸਰੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਤੋਂ ਪਹਿਲਾਂ ਭਾਜਪਾ ਦੀ ਸੁਸ਼ਮਾ ਸਵਰਾਜ ਅਤੇ ਕਾਂਗਰਸ ਦੀ ਸ਼ੀਲਾ ਦੀਕਸ਼ਤ ਵੀ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੀਆਂ ਹਨ।
ਇਹ ਵੀ ਪੜ੍ਹੋ - BREAKING : ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ
ਕੇਜਰੀਵਾਲ ਦੇ ਅਸਤੀਫੇ ਪਿੱਛੋ ਆਤਿਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਦਾ ਅਸਤੀਫਾ ਦੁੱਖਦ ਹੈ। ਉਹਨਾਂ ਨੇ ਅਸਤੀਫਾ ਦੇ ਕੇ ਤਿਆਗ ਕੀਤਾ ਹੈ। ਅਜਿਹਾ ਕੋਈ ਵੀ ਮੁੱਖ ਮੰਤਰੀ ਨਹੀਂ ਕਰ ਸਕਦਾ ਹੈ ਅਤੇ ਨਾ ਹੀ ਕੋਈ ਕੇਜਰੀਵਾਲ ਵਰਗਾ ਮੁੱਖ ਮੰਤਰੀ ਹੋ ਸਕਦਾ ਹੈ। ਆਤਿਸ਼ੀ ਨੇ ਕਿਹਾ ਇਹ ਇਕ ਇਤਿਹਾਸਕ ਫ਼ੈਸਲਾ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰੀ ਸਹੀ ਨਹੀਂ। ਉਹਨਾਂ ਨੇ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਨੇ ਕੇਜਰੀਵਾਲ 'ਤੇ ਝੂਠੇ ਦੋਸ਼ ਲੱਗਾ ਕੇ ਜੇਲ੍ਹ ਭੇਜਿਆ ਹੈ। ਭਾਜਪਾ ਨੇ ਸਾਰੀਆਂ ਏਜੰਸੀਆਂ ਅਰਵਿੰਦ ਕੇਜਰੀਵਾਲ ਦੇ ਪਿੱਛੇ ਲੱਗਾ ਦਿੱਤੀਆਂ ਹਨ।
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਆਤਿਸ਼ੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਕੇਜਰੀਵਾਲ ਲੋਕਾਂ ਦੀ ਅਦਾਲਤ ਵਿਚ ਜਾਣਗੇ ਅਤੇ ਦਿੱਲੀ ਦੇ ਲੋਕ ਹੀ ਅਰਵਿੰਦ ਕੇਜਰੀਵਾਲ ਨੂੰ ਮੁੜ ਮੁੱਖ ਮੰਤਰੀ ਚੁਣਨਗੇ। ਉਹਨਾਂ ਨੇ ਦੱਸਿਆ ਕਿ ਮੈਂ ਮੁੱਖ ਮੰਤਰੀ ਦਾ ਇਹ ਅਹੁਦਾ ਕੁਝ ਸਮੇਂ ਲਈ ਸੰਭਾਲ ਰਹੀ ਹਾਂ। ਮੈਂ ਦਿੱਲੀ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਾਂਗੀ। ਆਤਿਸ਼ੀ ਨੇ ਇਸ ਮੌਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਪਾਰਟੀ ਵਿਧਾਇਕਾਂ ਵੱਲੋਂ ਸਰਬਸੰਮਤੀ ਨਾਲ ਦਿੱਲੀ ਦੀ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਆਤਿਸ਼ੀ ਨੇ ਆਪਣੇ ਪਹਿਲੇ ਬਿਆਨ ਵਿਚ ਕਿਹਾ ਕਿ ਇਹ ਰਲੇ-ਮਿਲੇ ਜਜ਼ਬਾਤਾਂ ਦਾ ਪਲ ਹੈ, ਕਿਉਂਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਬਣਨ ਦੀ ਖੁਸ਼ੀ ਹੈ ਪਰ ਦੂਜੇ ਪਾਸੇ ਹਰਮਨ ਪਿਆਰੇ ਕੇਜਰੀਵਾਲ ਵਲੋਂ ਦਿੱਤੇ ਗਏ ਅਸਤੀਫ਼ੇ 'ਤੇ ਬੇਹੱਦ ਦੁੱਖ ਹੈ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8