10 ਦਿਨਾਂ ''ਚ ਵੀ ਮੁੱਖ ਮੰਤਰੀ ਨਹੀਂ ਚੁਣ ਸਕੀ ਭਾਜਪਾ : ਆਤਿਸ਼ੀ

Monday, Feb 17, 2025 - 01:29 PM (IST)

10 ਦਿਨਾਂ ''ਚ ਵੀ ਮੁੱਖ ਮੰਤਰੀ ਨਹੀਂ ਚੁਣ ਸਕੀ ਭਾਜਪਾ : ਆਤਿਸ਼ੀ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਚੋਣ ਨਤੀਜਿਆਂ ਦੇ 10 ਦਿਨਾਂ ਬਾਅਦ ਵੀ ਭਾਜਪਾ ਦਿੱਲੀ ਦੇ ਮੁੱਖ ਮੰਤਰੀ ਦਾ ਨਾਮ ਨਹੀਂ ਚੁਣ ਸਕੀ ਹੈ। ਸੋਮਵਾਰ ਨੂੰ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਮੁੱਖ ਮੰਤਰੀ ਦੀ ਚੋਣ ਨਹੀਂ ਕਰ ਪਾਉਣ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਭਾਜਪਾ ਦਾ ਇਕ ਵੀ ਵਿਧਾਇਕ ਮੁੱਖ ਮੰਤਰੀ ਬਣਨ ਦੇ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਦੇ ਨਤੀਜੇ ਐਲਾਨੇ 10 ਦਿਨ ਬੀਤ ਚੁੱਕੇ ਹਨ। ਦਿੱਲੀ ਦੇ ਲੋਕ ਇੰਤਜ਼ਾਰ ਕਰਦੇ ਰਹੇ ਪਰ ਭਾਜਪਾ ਮੁੱਖ ਮੰਤਰੀ ਬਾਰੇ ਕੋਈ ਫੈਸਲਾ ਨਹੀਂ ਲੈ ਸਕੀ।

ਇਹ ਵੀ ਪੜ੍ਹੋ : 2 ਦਿਨਾਂ ਲਈ Internet ਬੰਦ! ਹੁਣੇ-ਹੁਣੇ ਹੋਏ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਅੱਜ ਇਹ ਸਾਬਿਤ ਹੋ ਗਿਆ ਹੈ ਕਿ ਭਾਜਪਾ ਕੋਲ ਦਿੱਲੀ ਸਰਕਾਰ ਚਲਾਉਣ ਦਾ ਕੋਈ ਚਿਹਰਾ ਨਹੀਂ ਹੈ। ਜੇਕਰ ਉਨ੍ਹਾਂ ਕੋਲ ਮੁੱਖ ਮੰਤਰੀ ਬਣਨ ਲਾਇਕ ਹੀ ਨਹੀਂ ਹੈ ਤਾਂ ਸਰਕਾਰ ਕਿਵੇਂ ਚਲਾਉਣਗੇ। 'ਆਪ' ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 48 ਵਿਧਾਇਕਾਂ 'ਚੋਂ ਕਿਸੇ 'ਤੇ ਵੀ ਭਰੋਸਾ ਨਹੀਂ ਹੈ। ਉਨ੍ਹਾਂ ਨੂੰ ਪਤਾ ਹੈ ਕਿ ਇਨ੍ਹਾਂ ਵਿਧਾਇਕਾਂ 'ਚੋਂ ਕੋਈ ਵੀ ਸਰਕਾਰ ਚਲਾਉਣ ਦੀ ਯੋਗਤਾ ਨਹੀਂ ਰੱਖਦਾ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਆਏ, ਜਿਸ 'ਚ ਭਾਜਪਾ ਨੂੰ 48 ਸੀਟਾਂ ਮਿਲੀਆਂ, ਜਦੋਂ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 22 ਸੀਟਾਂ ਮਿਲੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News