ਆਤਿਸ਼ੀ ਦਾ ਦੋਸ਼; ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ''ਤੇ ਕਰ ਰਿਹਾ ਕੰਮ

Saturday, Apr 06, 2024 - 03:54 PM (IST)

ਆਤਿਸ਼ੀ ਦਾ ਦੋਸ਼; ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ''ਤੇ ਕਰ ਰਿਹਾ ਕੰਮ

ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਦਾ ਨੋਟਿਸ ਮਿਲਣ ਦੇ ਇਕ ਦਿਨ ਬਾਅਦ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੂੰ ਕਿਹਾ ਕਿ ਉਹ ਇਸ ਗੱਲ ਦਾ ਖੁਲਾਸਾ ਕਰੇ ਕਿ ਉਸ ਨੇ ਮਨੀ ਲਾਂਡਰਿੰਗ ਦੇ ਮਾਮਲਿਆਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਨੇ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਚੋਣ ਕਮਿਸ਼ਨ 'ਤੇ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਦੋਸ਼ ਲਗਾਇਆ। ਆਤਿਸ਼ੀ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਉਸ ਨੂੰ ਪਾਰਟੀ 'ਚ ਸ਼ਾਮਲ ਹੋਣ ਅਤੇ ਇਕ ਮਹੀਨੇ ਅੰਦਰ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਜਾਣ ਲਈ ਤਿਆਰ ਰਹਿਣ ਲਈ ਕਿਹਾ ਹੈ, ਇਸ ਤੋਂ ਬਾਅਦ ਕਮਿਸ਼ਨ ਨੇ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ।

ਮੰਤਰੀ ਨੇ ਕਿਹਾ,''ਸਿਰਫ਼ ਸ਼ੱਕ ਦੇ ਆਧਾਰ 'ਤੇ ਈ.ਡੀ. ਨੇ 'ਆਪ' ਨੇਤਾ ਸੰਜੇ ਸਿੰਘ, ਮਨੀਸ਼ ਸਿਸੋਦੀਆ ਅਤੇ ਇੱਥੇ ਤੱਕ ਕਿ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਖ਼ਿਲਾਫ਼ ਪੈਸਿਆਂ ਦੇ ਲੈਣ-ਦੇਣ ਦਾ ਕੋਈ ਸਬੂਤ ਨਹੀਂ ਮਿਲਿਆ।'' ਉਨ੍ਹਾਂ ਕਿਹਾ,''ਈ.ਡੀ. ਨੇ ਭਾਜਪਾ ਨੇਤਾਵਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਹੈ, ਜਿੱਥੇ ਜਾਂਚ ਏਜੰਸੀ ਪੈਸਿਆਂ ਦੇ ਲੈਣ-ਦੇਣ ਨੂੰ ਸਾਬਿਤ ਕਰਨ 'ਚ ਸਮਰੱਥ ਹੈ।'' 'ਆਪ' ਨੇ ਪਿਛਲੇ ਮਹੀਨੇ ਈ.ਡੀ. ਨੂੰ ਕਿਹਾ ਸੀ ਕਿ ਉਹ ਭਾਜਪਾ ਖ਼ਿਲਾਫ਼ ਮਾਮਲਾ ਦਰਜ ਕਰੇ। ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਆਬਕਾਰੀ ਨੀਤੀ ਘਪਲੇ ਦੇ ਇਕ ਦੋਸ਼ੀ ਤੋਂ ਭਾਜਪਾ ਨੂੰ ਚੋਣ ਬਾਂਡ ਦੇ ਮਾਧਿਅਮ ਨਾਲ ਕਰੋੜਾਂ ਰੁਪਏ ਮਿਲੇ ਹਨ।'' ਆਤਿਸ਼ੀ ਨੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਹੋਰ ਕੇਂਦਰੀ ਏਜੰਸੀਆਂ ਦੀ ਤਰ੍ਹਾਂ ਚੋਣ ਕਮਿਸ਼ਨ ਦਾ ਇਸਤੇਮਾਲ ਕਰਨ ਦਾ ਭਾਜਪਾ 'ਤੇ ਦੋਸ਼ ਲਗਾਇਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News