ਕੇਜਰੀਵਾਲ ਕੈਬਨਿਟ 'ਚ ਵੱਡਾ ਫੇਰਬਦਲ, ਆਤਿਸ਼ੀ ਨੂੰ ਮਿਲੀ ਵਿੱਤ ਅਤੇ ਮਾਲੀਆ ਵਿਭਾਗ ਦੀ ਵੀ ਜ਼ਿੰਮੇਵਾਰੀ

06/29/2023 3:47:20 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਕੈਬਨਿਟ 'ਚ ਵੱਡਾ ਫੇਰਬਦਲ ਕਰਦੇ ਹੋਏ ਆਤਿਸ਼ੀ ਨੂੰ ਵਿੱਤ ਅਤੇ ਮਾਲੀਆ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਜੇਲ੍ਹ ਜਾਣ ਤੋਂ ਬਾਅਦ ਕੈਲਾਸ਼ ਗਹਿਲੋਤ ਨੂੰ ਵਿੱਤ ਮੰਤਰਾਲਾ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਪਰ ਹੁਣ ਵਿੱਤ ਅਤੇ ਮਾਲੀਆ ਵਿਭਾਗ ਦੀ ਜ਼ਿੰਮੇਵਾਰੀ ਵੀ ਆਤਿਸ਼ੀ ਨੂੰ ਦੇ ਦਿੱਤੀ ਗਈ ਹੈ। ਕੈਬਨਿਟ 'ਚ ਫੇਰਬਦਲ ਨਾਲ ਜੁੜੀ ਫ਼ਾਈਲ ਐੱਲ.ਜੀ. ਵਿਨੇ ਸਕਸੈਨਾ ਨੂੰ ਭੇਜੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਮਨਜ਼ੂਰ ਕਰ ਲਿਆ ਹੈ। 

ਇਹ ਵੀ ਪੜ੍ਹੋ : 'Oxford' 'ਚ ਪੜ੍ਹੀ ਕੁੜੀ ਨੇ ਸੰਭਾਲੀ ਸਿੱਖਿਆ ਮੰਤਰੀ ਦੀ ਕਮਾਨ, ਦਿੱਲੀ ਦੀ ਸਿਆਸੀ ਸ਼ਤਰੰਜ 'ਚ ਮਜ਼ਬੂਤ ਥੰਮ੍ਹ ਹੈ ਆਤਿਸ਼ੀ

ਬੀਤੀ 2 ਜਨਵਰੀ ਨੂੰ ਆਤਿਸ਼ੀ ਨੂੰ ਜਨਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਮਿਲੀ ਸੀ। ਮੌਜੂਦਾ ਸਮੇਂ ਇਸ ਵਿਭਾਗ ਤੋਂ ਇਲਾਵਾ ਬਿਜਲੀ, ਸਿੱਖਿਆ, ਔਰਤ ਅਤੇ ਪੀ.ਡਬਲਿਊ.ਡੀ. ਵਿਭਾਗ ਦੀ ਜ਼ਿੰਮੇਵਾਰੀ ਵੀ ਮਿਲੀ ਹੋਈ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ ਵਟਾਂਦਰਾ ਤੋਂ ਬਾਅਦ ਕੈਬਨਿਟ ਮੰਤਰੀ ਆਤਿਸ਼ੀ ਨੂੰ ਜਨਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਸੀ। ਇਸ ਸੰਬੰਧ 'ਚ ਜਨਰਲ ਐਡਮਿਨੀਸਟ੍ਰੇਸ਼ਨ ਵਿਭਾਗ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha