ਇਸ ਤਾਰੀਖ਼ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ ਆਤਿਸ਼ੀ!
Wednesday, Sep 18, 2024 - 04:01 PM (IST)
ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜ ਕੇ ਉਨ੍ਹਾਂ ਦੀ ਥਾਂ 'ਤੇ ਨਾਮਜ਼ਦ ਕੀਤੇ ਗਏ ਮੁੱਖ ਮੰਤਰੀ ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ 21 ਸਤੰਬਰ ਦੀ ਤਜਵੀਜ਼ ਕੀਤੀ ਹੈ। ਦੱਸ ਦੇਈਏ ਕਿ ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਕੋਈ ਤਾਰੀਖ਼ ਨਹੀਂ ਮੰਗੀ, ਇਸ ਲਈ ਉਪ ਰਾਜਪਾਲ ਨੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ ਦੀ ਤਾਰੀਖ 21 ਸਤੰਬਰ ਤੈਅ ਕੀਤੀ ਹੈ।
ਇਹ ਵੀ ਪੜ੍ਹੋ- ਸਭ ਤੋਂ ਘੱਟ ਉਮਰ ਦੀ CM ਹੋਵੇਗੀ ਆਤਿਸ਼ੀ
ਆਤਿਸ਼ੀ ਨੂੰ ਸਰਕਾਰ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ ਲਈ ਜ਼ਮੀਨ 'ਤੇ ਉਤਰਨਾ ਹੋਵੇਗਾ ਅਤੇ ਇਹ ਯਕੀਨੀ ਕਰਨਾ ਹੋਵੇਗਾ ਕਿ ਫਰਵਰੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਮੁੱਖ ਪ੍ਰਾਜੈਕਟ ਪਟੜੀ 'ਤੇ ਆ ਜਾਣ। ਅਰਵਿੰਦ ਕੇਜਰੀਵਾਲ ਦੇ 5 ਮਹੀਨੇ ਜੇਲ੍ਹ ਵਿਚ ਰਹਿਣ ਕਾਰਨ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਫੰਡ ਦੀ ਕਮੀ ਕਾਰਨ ਜ਼ਰੂਰੀ ਸੇਵਾਵਾਂ ਅਤੇ ਬੁਨਿਆਂਦੀ ਢਾਂਚੇ ਨਾਲ ਸਬੰਧਤ ਕੰਮਾਂ 'ਚ ਰੁਕਾਵਟਾਂ ਪੈਦਾ ਹੋਈਆਂ ਹਨ, ਜਿਨ੍ਹਾਂ ਵਿਚ ਸੜਕ, ਸੀਵਰ, ਪਾਣੀ ਦੀ ਸਪਲਾਈ ਅਤੇ ਹਸਪਤਾਲਾਂ ਵਿਚ ਦਵਾਈਆਂ ਪ੍ਰਮੁੱਖ ਹਨ।
ਇਹ ਵੀ ਪੜ੍ਹੋ- CM ਹਾਊਸ ਖਾਲੀ ਕਰਨਗੇ ਅਰਵਿੰਦ ਕੇਜਰੀਵਾਲ, ਛੱਡਣਗੇ ਸਾਰੀਆਂ ਸਹੂਲਤਾਂ
ਮੁੱਖ ਮੰਤਰੀ ਦੇ ਰੂਪ ਵਿਚ ਆਤਿਸ਼ੀ ਨੂੰ ਆਪਣੇ ਛੋਟੇ ਜਿਹੇ ਦਫ਼ਤਰ ਦੌਰਾਨ ਕਈ ਮੁੱਦਿਆਂ ਅਤੇ ਚੁਣੌਤੀਆਂ ਨਾਲ ਨਜਿੱਠਣਾ ਹੋਵੇਗਾ। ਉਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਨੂੰ ਲਾਗੂ ਕਰਨਾ ਹੈ। ਇਸ ਯੋਜਨਾ ਤਹਿਤ ਦਿੱਲੀ ਵਿਚ 18 ਸਾਲ ਦੇ ਉਪਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੀ ਰਾਸ਼ੀ ਮਿਲਣੀ ਹੈ। ਆਤਿਸ਼ੀ ਨੇ ਕੇਜਰੀਵਾਲ ਨੂੰ ਆਪਣਾ 'ਸਿਆਸੀ ਗੁਰੂ' ਦੱਸਿਆ ਅਤੇ ਮੁੱਖ ਮੰਤਰੀ ਅਹੁਦੇ ਵਰਗੀਆਂ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਲਈ ਉਨ੍ਹਾਂ ਦਾ ਧੰਨਵਾਦ ਜਤਾਇਆ। ਆਤਿਸ਼ੀ ਨੇ ਕਿਹਾ ਕਿ ਉਹ ਕੇਜਰੀਵਾਲ ਦੇ ਮਾਰਗਦਰਸ਼ਨ ਵਿਚ ਹੀ ਸਰਕਾਰ ਚਲਾਏਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8