BREAKING : ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

Tuesday, Sep 17, 2024 - 12:08 PM (IST)

BREAKING : ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਆਤਿਸ਼ੀ ਮਾਰਲੇਨਾ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਮਨਜ਼ੂਰੀ ਦੇਣ ਲਈ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਮੀਟਿੰਗ ਅੱਜ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਈ ਸੀ। ਅਰਵਿੰਦ ਕੇਜਰੀਵਾਲ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਤਿਸ਼ੀ ਨੂੰ ਵੱਧ ਤੋਂ ਵੱਧ ਮੰਤਰਾਲੇ ਦਿੱਤੇ ਸਨ। 

ਇਹ ਵੀ ਪੜ੍ਹੋ ਵੱਡੀ ਖ਼ਬਰ: ਅੱਜ ਹੋਵੇਗਾ ਦਿੱਲੀ ਦੇ ਨਵੇਂ CM ਦੇ ਨਾਂ ਦਾ ਐਲਾਨ

ਦਿੱਲੀ ਦੀ ਆਬਕਾਰੀ ਨੀਤੀ ‘ਚ ਕਥਿਤ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਆਤਿਸ਼ੀ ਕਾਫ਼ੀ ਸੁਰਖੀਆਂ ‘ਚ ਰਹੀ। ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ 9 ਮਾਰਚ 2023 ਨੂੰ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਕੈਬਨਿਟ ਮੰਤਰੀ ਬਣਾਇਆ। ਮੌਜੂਦਾ ਸਰਕਾਰ ਵਿੱਚ ਆਤਿਸ਼ੀ ਕੋਲ ਸਿੱਖਿਆ, ਪਾਣੀ, ਵਿੱਤ, ਲੋਕ ਨਿਰਮਾਣ ਵਿਭਾਗ, ਬਿਜਲੀ, ਕਾਨੂੰਨ ਸਮੇਤ ਕੁੱਲ 14 ਮੰਤਰਾਲੇ ਹਨ। ਆਤਿਸ਼ੀ ਇਕੱਲੇ ਅਜਿਹੇ ਮੰਤਰੀ ਹਨ, ਜਿਨ੍ਹਾਂ ਕੋਲ ਇੰਨੇ ਸਾਰੇ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਅਜਿਹੇ ‘ਚ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਆਤਿਸ਼ੀ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ‘ਚ ਸਭ ਤੋਂ ਅੱਗੇ ਸੀ।

ਇਹ ਵੀ ਪੜ੍ਹੋ 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

ਦੂਜੇ ਪਾਸੇ ਆਤਿਸ਼ੀ ਨੂੰ ਅਰਵਿੰਦ ਕੇਜਰੀਵਾਲ ਦੇ ਸਭ ਤੋਂ ਭਰੋਸੇਮੰਦ ਮੰਤਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਜਦੋਂ 15 ਅਗਸਤ ਨੂੰ ਮੁੱਖ ਮੰਤਰੀ ਦੇ ਜੇਲ੍ਹ ‘ਚ ਹੁੰਦੇ ਝੰਡਾ ਲਹਿਰਾਉਣ ਦਾ ਮੌਕਾ ਆਇਆ ਤਾਂ ਅਰਵਿੰਦ ਕੇਜਰੀਵਾਲ ਨੇ ਜੇਲ੍ਹ ‘ਚੋਂ ਹੀ ਦਿੱਲੀ ਸਰਕਾਰ ਦੇ ਸੁਤੰਤਰਤਾ ਦਿਵਸ ਸਮਾਰੋਹ ‘ਚ ਤਿਰੰਗਾ ਲਹਿਰਾਉਣ ਲਈ ਆਪਣੀ ਤਰਫੋਂ ਆਤਿਸ਼ੀ ਦਾ ਨਾਂ ਭੇਜਿਆ ਸੀ। ਆਮ ਆਦਮੀ ਪਾਰਟੀ ਦੀ ਸ਼ੁਰੂਆਤ ਦੇ ਸਮੇਂ ਹੀ ਆਤਿਸ਼ੀ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ। ਉਹ 2013 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੈਨੀਫੈਸਟੋ ਦੀ ਡਰਾਫਟ ਕਮੇਟੀ ਦੀ ਇੱਕ ਮਹੱਤਵਪੂਰਨ ਮੈਂਬਰ ਸਨ ਅਤੇ ਪਾਰਟੀ ਦੇ ਗਠਨ ਅਤੇ ਇਸ ਦੀਆਂ ਨੀਤੀਆਂ ਨੂੰ ਨਿਰਧਾਰਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਆਤਿਸ਼ੀ ਨੇ ਤਤਕਾਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਲਾਹਕਾਰ ਵਜੋਂ ਵੀ ਕੰਮ ਕੀਤਾ ਅਤੇ ਜੇਲ੍ਹ ਜਾਣ ਤੋਂ ਬਾਅਦ ਸਿੱਖਿਆ ਮੰਤਰਾਲੇ ਦਾ ਚਾਰਜ ਵੀ ਸੰਭਾਲਿਆ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ

ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ 4.30 ਵਜੇ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਨਵੇਂ ਮੁੱਖ ਮੰਤਰੀ ਲਈ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆ ਰਹੇ ਹਨ, ਉਨ੍ਹਾਂ ਵਿਚ ਦਿੱਲੀ ਦੇ ਮੰਤਰੀ ਆਤਿਸ਼ੀ ਨੂੰ ਸਭ ਤੋਂ ਮਜ਼ਬੂਤ ​​ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਇਸ ਸੂਚੀ 'ਚ ਦੋ ਵਾਰ ਵਿਧਾਇਕ ਅਤੇ ਮੰਤਰੀ ਰਹੇ ਕੈਲਾਸ਼ ਗਹਿਲੋਤ ਦੂਜੇ ਸਥਾਨ 'ਤੇ ਹਨ। ਪੁਰਾਣੇ ਅਤੇ ਤਜਰਬੇਕਾਰ ਨੇਤਾਵਾਂ ਗੋਪਾਲ ਰਾਏ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਸੂਚੀ ਵਿੱਚ ਸ਼ਾਮਲ ਹਨ।

ਇਹ ਵੀ ਪੜ੍ਹੋ ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News