ਆਤਿਸ਼ੀ ਨੇ ਦਿੱਲੀ ਦੇ CM ਅਹੁਦੇ ਤੋਂ ਦਿੱਤਾ ਅਸਤੀਫ਼ਾ
Sunday, Feb 09, 2025 - 11:58 AM (IST)
![ਆਤਿਸ਼ੀ ਨੇ ਦਿੱਲੀ ਦੇ CM ਅਹੁਦੇ ਤੋਂ ਦਿੱਤਾ ਅਸਤੀਫ਼ਾ](https://static.jagbani.com/multimedia/2025_2image_11_55_050431959resignatishi.jpg)
ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਉਪ ਰਾਜਪਾਲ ਵੀ. ਕੇ. ਸਕਸੈਨਾ ਨਾਲ ਮੁਲਾਕਾਤ ਕਰ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਇਸ ਦੇ ਨਾਲ ਹੀ ਉਪ ਰਾਜਪਾਲ ਨੇ ਪਿਛਲੀ ਵਿਧਾਨ ਸਭਾ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਨਾਲ ਨਵੀਂ ਵਿਧਾਨ ਸਭਾ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ ਹੈ। ਨਵੀਂ ਵਿਧਾਨ ਸਭਾ ਦੇ ਗਠਨ ਤੋਂ ਬਾਅਦ ਸਰਕਾਰ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। 8 ਫਰਵਰੀ ਨੂੰ ਆਏ ਦਿੱਲੀ ਚੋਣ ਨਤੀਜਿਆਂ ਨੇ ਭਾਜਪਾ ਦੀ ਜਿੱਤ ਨੂੰ ਸਾਫ਼ ਕਰ ਦਿੱਤਾ ਅਤੇ ਇਸ ਦੇ ਨਾਲ ਹੀ 27 ਸਾਲ ਬਾਅਦ ਭਾਜਪਾ ਦੀ ਦਿੱਲੀ ਦੀ ਸੱਤਾ 'ਤੇ ਵਾਪਸੀ ਹੋਈ ਹੈ। ਅਜਿਹੇ ਵਿਚ ਆਤਿਸ਼ੀ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ- ਕਾਲਕਾਜੀ ਤੋਂ ਜਿੱਤੀ ਆਤਿਸ਼ੀ
ਆਤਿਸ਼ੀ ਨੇ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੂੰ ਹਰਾਇਆ
ਹਾਲਾਂਕਿ ਆਤਿਸ਼ੀ ਕਾਲਕਾਜੀ ਸੀਟ ਤੋਂ ਜਿੱਤੀ ਹੈ। ਆਤਿਸ਼ੀ ਇਸ ਸੀਟ 'ਤੇ ਭਾਜਪਾ ਦੇ ਉਮੀਦਵਾਰ ਰਮੇਸ਼ ਬਿਧੂੜੀ ਖਿਲਾਫ਼ ਮੈਦਾਨ ਵਿਚ ਸੀ। ਚੋਣ ਕਮਿਸ਼ਨ ਮੁਤਾਬਕ ਦੋਹਾਂ ਵਿਚਾਲੇ ਟੱਕਰ ਦਾ ਮੁਕਾਬਲਾ ਸੀ। ਆਤਿਸ਼ੀ ਨੇ ਰਮੇਸ਼ ਨੂੰ 3580 ਵੋਟਾਂ ਦੇ ਫਰਕ ਨਾਲ ਹਰਾਇਆ। ਆਤਿਸ਼ੀ ਨੂੰ ਕੁੱਲ 52058 ਵੋਟਾਂ ਪਈਆਂ। ਉੱਥੇ ਹੀ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾ ਚੋਣਾਂ ਹਾਰ ਗਏ। ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਹਾਰ ਗਏ। ਮਨੀਸ਼ ਸਿਸੋਦੀਆ ਨੂੰ ਵੀ ਜੰਗਪੁਰਾ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਹਾਰੇ
2024 ਨੂੰ ਆਤਿਸ਼ੀ ਨੂੰ ਬਣੀ ਦਿੱਲੀ ਦੀ ਮੁੱਖ ਮੰਤਰੀ
ਸ਼ਰਾਬ ਘਪਲੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਜੇਲ੍ਹ ਚੱਲੇ ਗਏ ਸਨ। ਜੇਲ੍ਹ ਵਿਚੋਂ ਬਾਹਰ ਆਉਣ ਮਗਰੋਂ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਫਿਰ 21 ਸਤੰਬਰ 2024 ਨੂੰ ਆਤਿਸ਼ੀ ਨੂੰ ਦਿੱਲੀ ਦੀ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ। ਇਸ ਤੋਂ ਬਾਅਦ 43 ਸਾਲਾ ਦੀ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣੀ। ਸਾਲ 2015 ਵਿਚ ਆਤਿਸ਼ੀ ਨੂੰ ਤੱਤਕਾਲੀਨ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਆਤਿਸ਼ੀ ਐਜੂਕੇਸ਼ਨ ਸਿਸਟਮ ਨੂੰ ਸੁਧਾਰਨ ਅਤੇ ਬੁਨਿਆਦੀ ਢਾਂਚੇ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਮ ਆਦਮੀ ਪਾਰਟੀ ਸਰਕਾਰ ਨਾਲ ਕੰਮ ਕਰ ਰਹੀ ਸੀ। ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਰੂਪ ਵਿਚ ਕਈ ਵਿਭਾਗਾਂ ਦਾ ਕੰਜਕਾਜ ਸੰਭਾਲਿਆ।
ਇਹ ਵੀ ਪੜ੍ਹੋ- ਕੇਜਰੀਵਾਲ ਨੇ ਨਹੀਂ ਮੰਨੀ ਮੇਰੀ ਗੱਲ, ਦਿੱਲੀ ਨਤੀਜਿਆਂ 'ਤੇ ਬੋਲੇ ਅੰਨਾ ਹਜ਼ਾਰੇ
22 ਸੀਟਾਂ 'ਤੇ ਸਿਮਟੀ 'ਆਪ'
ਦੱਸ ਦੇਈਏ ਕਿ ਦਿੱਲੀ ਵਿਚ ਭਾਜਪਾ ਦੇ ਖਾਤੇ 48 ਸੀਟਾਂ ਆਈਆਂ ਹਨ ਅਤੇ ਆਮ ਆਦਮੀ ਪਾਰਟੀ (ਆਪ) ਨੂੰ 22 ਸੀਟਾਂ ਮਿਲੀਆਂ। 10 ਸਾਲਾਂ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੂੰ ਸਿਰਫ 22 ਸੀਟਾਂ ਹੀ ਮਿਲੀਆਂ। ਇਸ ਦੇ ਨਾਲ ਹੀ ਭਾਜਪਾ ਦਿੱਲੀ ਵਿਚ ਵੱਡੇ ਬਹੁਮਤ ਨਾਲ ਵਾਪਸ ਆਈ ਹੈ। ਭਾਜਪਾ ਨੇ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿਚੋਂ 48 ਸੀਟਾਂ ਲੈ ਕੇ ਬਹੁਮਤ ਦਾ ਅੰਕੜਾ ਪਾਰ ਕੀਤਾ ਹੈ, ਉੱਥੇ ਹੀ ਕਾਂਗਰਸ ਇਕ ਵੀ ਸੀਟ ਹਾਸਲ ਕਰਨ ਵਿਚ ਨਾਕਾਮ ਰਹੀ।
ਇਹ ਵੀ ਪੜ੍ਹੋ- ਹਾਰ ਮਗਰੋਂ ਅਰਵਿੰਦ ਕੇਜਰੀਵਾਲ ਬੋਲੇ- ਜਨਤਾ ਦਾ ਫ਼ੈਸਲਾ ਸਿਰ ਮੱਥੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8