ਆਤਿਸ਼ੀ ਕੈਬਨਿਟ ਸਹਿਯੋਗੀ ਨਾਲ 21 ਸਤੰਬਰ ਨੂੰ ਚੁੱਕੇਗੀ ਸਹੁੰ
Thursday, Sep 19, 2024 - 02:25 PM (IST)
ਨਵੀਂ ਦਿੱਲੀ- ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ। ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ। ਦਰਅਸਲ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਤਿਹਾੜ ਜੇਲ੍ਹ 'ਚੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਅਸਤੀਫ਼ਾ ਉੱਪ ਰਾਜਪਾਲ ਨੂੰ ਸੌਂਪਿਆ ਸੀ। ਕੇਜਰੀਵਾਲ ਨੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਦਿੱਤਾ ਸੀ। ਦੱਸ ਦੇਈਏ ਕਿ ਆਤਿਸ਼ੀ ਨਾਲ ਕੈਬਨਿਟ ਮੰਤਰੀ ਸਹੁੰ ਚੁੱਕਣਗੇ। ਕੇਜਰੀਵਾਲ ਕੈਬਨਿਟ ਦੇ 4 ਮੰਤਰੀ ਹੁਣ ਆਤਿਸ਼ੀ ਕੈਬਨਿਟ ਵਿਚ ਵੀ ਮੰਤਰੀ ਬਣਨਗੇ। ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਪਹਿਲਾਂ ਤੋਂ ਹੀ ਮੰਤਰੀ ਹਨ, ਜੋ ਮੁੜ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ- ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ, ਮਿਲ ਗਈ ਗਾਰੰਟੀ
ਆਤਿਸ਼ੀ ਕੈਬਨਿਟ ਵਿਚ ਇਕ ਨਵਾਂ ਚਿਹਰਾ ਸ਼ਾਮਲ ਹੋਵੇਗਾ। ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ। ਇਹ ਅਨੁਸੂਚਿਤ ਜਾਤੀ ਵਰਗ ਤੋਂ ਆਉਂਦੇ ਹਨ। ਇਹ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਨਾਲ 5 ਮੰਤਰੀ ਸਹੁੰ ਚੁੱਕਣਗੇ। ਇਕ ਮੰਤਰੀ ਦੀ ਥਾਂ ਅਜੇ ਵੀ ਖਾਲੀ ਹੈ। ਦਿੱਲੀ ਸਰਕਾਰ ਦੀ ਕੈਬਨਿਟ ਵਿਚ ਮੁੱਖ ਮੰਤਰੀ ਸਮੇਤ ਸੱਤ ਮੈਂਬਰ ਹਨ। ਨਵੇਂ ਮੁੱਖ ਮੰਤਰੀ ਅਤੇ ਨਵੇਂ ਮੈਂਬਰਾਂ ਦਾ ਕਾਰਜਕਾਲ ਸੰਖੇਪ ਹੋਵੇਗਾ ਕਿਉਂਕਿ ਅਗਲੇ ਸਾਲ ਫਰਵਰੀ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਦਿੱਲੀ ਸਰਕਾਰ ਦੇ ਮੰਤਰੀ ਮੰਡਲ ਦੇ ਸੱਤਵੇਂ ਮੈਂਬਰ ਦੇ ਨਾਂ ਦਾ ਐਲਾਨ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ- ਹੁਣ 500 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਭਾਜਪਾ ਦਾ ਵੱਡਾ ਐਲਾਨ
ਆਮ ਆਦਮੀ ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੇਗੀ। ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ। ਦੱਸਣਯੋਗ ਹੈ ਕਿ ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਰਕਾਰ ਦੇ ਗਠਨ ਦੇ ਪ੍ਰਸਤਾਵ ਨਾਲ ਮੁੱਖ ਮੰਤਰੀ ਕੇਜਰੀਵਾਲ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜਿਆ ਸੀ।
ਇਹ ਵੀ ਪੜ੍ਹੋ- CM ਹਾਊਸ ਖਾਲੀ ਕਰਨਗੇ ਅਰਵਿੰਦ ਕੇਜਰੀਵਾਲ, ਛੱਡਣਗੇ ਸਾਰੀਆਂ ਸਹੂਲਤਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8