ਅਲ-ਕਾਇਦਾ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਗ੍ਰਿਫਤਾਰ
Thursday, Jul 24, 2025 - 10:29 AM (IST)

ਨੈਸ਼ਨਲ ਡੈਸਕ- ਗੁਜਰਾਤ ਦੇ ਅੱਤਵਾਦੀ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ‘ਅਲ-ਕਾਇਦਾ ਇਨ ਦਿ ਇੰਡੀਅਨ ਸਬ-ਕਾਂਟੀਨੈਂਟ’ (ਏ.ਕਿਊ.ਆਈ.ਐੱਸ.) ਨਾਲ ਜੁੜੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰ ਕੇ ਇਸ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਏ.ਟੀ.ਐੱਸ. ਇਸ ਕਾਰਵਾਈ ਬਾਰੇ ਹੋਰ ਵੇਰਵੇ ਬਾਅਦ ’ਚ ਪ੍ਰਦਾਨ ਕਰੇਗਾ। 2023 ’ਚ ਇਸ ਅੱਤਵਾਦੀ ਸੰਗਠਨ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਅਹਿਮਦਾਬਾਦ ਦੇ ਵੱਖ-ਵੱਖ ਹਿੱਸਿਆਂ ਤੋਂ 4 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; Gym ਮਾਲਕ ਦਾ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e