ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ, 4 ਲੋਕ ਗ੍ਰਿਫ਼ਤਾਰ

Monday, Jun 24, 2024 - 12:57 PM (IST)

ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ, 4 ਲੋਕ ਗ੍ਰਿਫ਼ਤਾਰ

ਨਵਾਦਾ: ਯੂਜੀਸੀ ਨੈੱਟ ਪੇਪਰ ਲੀਕ ਮਾਮਲੇ ਦੀ ਜਾਂਚ ਲਈ ਦਿੱਲੀ ਤੋਂ ਬਿਹਾਰ ਦੇ ਨਵਾਦਾ ਪਹੁੰਚੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ 'ਤੇ ਹਮਲਾ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ਦੇ ਸਬੰਧ ਵਿੱਚ ਪੁਲਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਸੁਪਰਡੈਂਟ ਅੰਬਰੀਸ਼ ਰਾਹੁਲ ਨੇ ਐਤਵਾਰ ਨੂੰ ਦੱਸਿਆ ਕਿ ਯੂਜੀਸੀ ਨੈੱਟ ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਦੀ ਟੀਮ ਸ਼ਨੀਵਾਰ ਨੂੰ ਨਵਾਦਾ ਜ਼ਿਲ੍ਹੇ ਦੇ ਰਾਜੌਲੀ ਥਾਣੇ ਦੇ ਪਿੰਡ ਕਾਸਿਆਡੀਹ ਪਹੁੰਚੀ ਸੀ।

ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ

ਸੀਬੀਆਈ ਦੀ ਟੀਮ ਪੇਪਰ ਲੀਕ ਮਾਮਲੇ ਵਿੱਚ ਸ਼ਾਮਲ ਇੱਕ ਵਿਅਕਤੀ ਦੀ ਮੋਬਾਈਲ ਲੋਕੇਸ਼ਨ ਦੇ ਆਧਾਰ ’ਤੇ ਕਸਿਆਡੀਹ ਪਹੁੰਚੀ ਸੀ ਪਰ ਪਿੰਡ ਵਾਸੀਆਂ ਨੇ ਇਸ ਨੂੰ ਫਰਜ਼ੀ ਦੱਸਦਿਆਂ ਸੀਬੀਆਈ ਟੀਮ ਦੀ ਕੁੱਟਮਾਰ ਕੀਤੀ। ਇਸ ਦੌਰਾਨ ਪਿੰਡ ਦੇ ਲੋਕਾਂ ਨੇ ਟੀਮ ਦੇ ਵਾਹਨਾਂ ਦੀ ਵੀ ਭੰਨਤੋੜ ਕੀਤੀ। ਸੀਬੀਆਈ ਦੀ ਜਾਂਚ ਟੀਮ ਵਿੱਚ ਸਥਾਨਕ ਪੁਲਸ ਦੀ ਇੱਕ ਮਹਿਲਾ ਕਾਂਸਟੇਬਲ ਦੇ ਨਾਲ ਚਾਰ ਅਧਿਕਾਰੀ ਸ਼ਾਮਲ ਸਨ। ਪਿੰਡ ਵਾਸੀਆਂ ਦੇ ਹਮਲੇ ਤੋਂ ਘਬਰਾ ਕੇ ਸੀਬੀਆਈ ਟੀਮ ਨੇ ਰਜੌਲੀ ਪੁਲਸ ਨੂੰ ਸੂਚਿਤ ਕੀਤਾ। ਰਜੌਲੀ ਪੁਲਸ ਨੇ ਕਿਸੇ ਤਰ੍ਹਾਂ ਪਿੰਡ ਵਾਸੀਆਂ ਨੂੰ ਸ਼ਾਂਤ ਕੀਤਾ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਇਸ ਤੋਂ ਬਾਅਦ ਸੀਬੀਆਈ ਦੀ ਟੀਮ ਨੇ ਸਥਾਨਕ ਪੁਲਸ ਦੀ ਮੌਜੂਦਗੀ 'ਚ ਜਾਂਚ ਕੀਤੀ, ਜਿਸ 'ਚ ਲੋਕੇਸ਼ਨ ਦੇ ਆਧਾਰ 'ਤੇ ਦੋ ਮੋਬਾਈਲ ਫ਼ੋਨ ਜ਼ਬਤ ਕੀਤੇ ਗਏ। ਰਾਜੌਲੀ ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸੀਬੀਆਈ ਟੀਮ 'ਤੇ ਹਮਲੇ ਦੇ ਮਾਮਲੇ 'ਚ ਕਸਿਆਡੀਹ ਪਿੰਡ ਦੇ 8 ਨਾਮਜ਼ਦ ਅਤੇ 150-200 ਲੋਕਾਂ ਖ਼ਿਲਾਫ਼ ਰਾਜੌਲੀ ਥਾਣੇ 'ਚ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਪਿੰਡ ਵਾਸੀ ਪ੍ਰਿੰਸ ਕੁਮਾਰ ਅਤੇ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁੱਟਮਾਰ ਦੀ ਘਟਨਾ ਦੀ ਵੀਡੀਓਗ੍ਰਾਫੀ ਕਰਵਾਈ ਗਈ ਹੈ, ਜਿਸ ਦੇ ਆਧਾਰ 'ਤੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News