Breaking News: ਮੇਘਾਲਿਆ ਦੇ ਮੁੱਖ ਮੰਤਰੀ 'ਤੇ ਹੋਇਆ ਹਮਲਾ, 5 ਸੁਰੱਖਿਆ ਮੁਲਾਜ਼ਮ ਹੋਏ ਫੱਟੜ
Tuesday, Jul 25, 2023 - 04:44 AM (IST)
ਨੈਸ਼ਨਲ ਡੈਸਕ: ਮੇਘਾਲਿਆ ਦੇ ਮੁੱਖ ਮੰਤਰੀ ਦੇ ਦਫ਼ਤਰ 'ਤੇ ਭੀੜ ਨੇ ਹਮਲਾ ਕਰ ਦਿੱਤਾ। ਇਸ ਵੇਲੇ ਮੁੱਖ ਮੰਤਰੀ ਕੋਨਰਾਡ ਸੰਗਮਾ ਅੰਦੋਲਨਕਾਰੀ ਸੰਗਠਨਾਂ ਨਾਲ ਮੀਟਿੰਗ ਕਰ ਰਹੇ ਸਨ। ਖੁਸ਼ਕਿਸਮਤੀ ਨਾਲ ਇਸ ਹਮਲੇ 'ਚ ਮੁੱਖ ਮੰਤਰੀ ਕੋਨਾਰਡ ਸੰਗਮਾ ਵਾਲ-ਵਾਲ ਬਚ ਗਏ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸੱਟ ਨਹੀਂ ਲੱਗੀ ਹੈ। ਹਾਲਾਂਕਿ ਹਮਲੇ ਵਿਚ ਮੁੱਖ ਮੰਤਰੀ ਕੋਨਰਾਡ ਸੰਗਮਾ ਦੇ ਦਫ਼ਤਰ ਵਿਚ ਕੰਮ ਕਰ ਰਹੇ 5 ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਮੁੱਖ ਮੰਤਰੀ ਸੰਗਮਾ ਨੇ ਸੁਰੱਖਿਆ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ।
ਇਹ ਖ਼ਬਰ ਵੀ ਪੜ੍ਹੋ - ਸਕੂਲੀ ਵਿਦਿਆਰਥੀਆਂ ਦੀ ਲੜਾਈ 'ਚ ਚੱਲੀਆਂ ਗੋਲ਼ੀਆਂ, ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਗਾਰੋ-ਹਿੱਲਜ਼ ਸਥਿਤ ਅੰਦੋਲਨਕਾਰੀ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਸਨ ਜੋ ਤੂਰਾ ਵਿਚ ਸਰਦੀਆਂ ਦੀ ਰਾਜਧਾਨੀ ਲਈ ਭੁੱਖ ਹੜਤਾਲ 'ਤੇ ਹਨ। ਇਸ ਦੌਰਾਨ, ਇਕ ਭੀੜ (ਅੰਦੋਲਨ ਕਰ ਰਹੇ ਸਮੂਹਾਂ ਤੋਂ ਇਲਾਵਾ) ਤੂਰਾ ਵਿਚ ਸੀ.ਐੱਮ.ਓ. ਕੋਲ ਇਕੱਠੀ ਹੋ ਗਈ ਅਤੇ ਪਥਰਾਅ ਸ਼ੁਰੂ ਕਰ ਦਿੱਤਾ। ਪੁਲਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਹਮਲੇ ਵਿਚ 5 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਸੀਐਮ ਅਤੇ ਜਨ ਸਿਹਤ ਇੰਜੀਨੀਅਰਿੰਗ (ਪੀਐਚਈ) ਮੰਤਰੀ ਸੀਐਮਓ ਤੁਰਾ ਵਿਖੇ ਮਾਮਲੇ ਦੀ ਨਿਗਰਾਨੀ ਕਰਦੇ ਹੋਏ। ਹੰਗਾਮਾ ਅਜੇ ਵੀ ਜਾਰੀ ਹੈ।
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8