ਨਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਸ ਟੀਮ ''ਤੇ ਹਮਲਾ, ਲੋਕਾਂ ਨੇ ਅੱਖਾਂ ''ਚ ਸੁੱਟੀਆਂ ਮਿਰਚਾਂ
Thursday, Dec 12, 2024 - 05:31 PM (IST)

ਗੰਨੌਰ- ਹਰਿਆਣਾ ਦੇ ਗਨੌਰ ਦੇ ਇਕ ਪਿੰਡ 'ਚ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਵਾਉਣ ਪਹੁੰਚੀ ਪੁਲਸ ਦੀ ਟੀਮ 'ਤੇ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ 'ਚ ਔਰਤਾਂ ਨੇ ਪੁਲਸ ਮੁਲਾਜ਼ਮਾਂ ਦੀਆਂ ਅੱਖਾਂ 'ਚ ਮਿਰਚਾਂ ਦਾ ਪਾਊਡਰ ਪਾ ਦਿੱਤਾ ਅਤੇ ਉਨ੍ਹਾਂ ਦੀ ਕੁੱਟਮਾਰ ਕਰ ਕੇ ਵਰਦੀਆਂ ਪਾੜ ਦਿੱਤੀਆਂ। ਇਸ ਸਬੰਧੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ 1,000 ਰੁਪਏ
ਜਾਣਕਾਰੀ ਮੁਤਾਬਕ 5 ਦਸੰਬਰ ਨੂੰ ਪਟਵਾਰੀ ਜੋਗਿੰਦਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦਿੱਲੀ ਵਾਸੀ ਸੰਜੇ ਅਗਰਵਾਲ ਦੀ ਪਿੰਡ 'ਚ ਜ਼ਮੀਨ ਹੈ, ਜਿਸ ’ਤੇ ਕੁਝ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਅਦਾਲਤ ਦੇ ਹੁਕਮਾਂ ’ਤੇ ਜ਼ਮੀਨ ਦੀ ਨਿਸ਼ਾਨਦੇਹੀ ਲਈ ਦੋਵਾਂ ਧਿਰਾਂ ਨੂੰ ਮੌਕੇ ’ਤੇ ਬੁਲਾਇਆ ਗਿਆ। ਨਿਸ਼ਾਨਦੇਹੀ ਕਰਨ ਦੌਰਾਨ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ ਅਤੇ ਮਾਹੌਲ ਤਣਾਅਪੂਰਨ ਹੋ ਗਿਆ। ਇਸ ’ਤੇ ਪੁਲਸ ਨੂੰ ਝਗੜੇ ਦੀ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੀ ਟੈਂਸ਼ਨ ਹੋਵੇਗੀ ਖ਼ਤਮ, ਨਵੇਂ ਸਾਲ 'ਤੇ ਮਿਲੇਗਾ ਇਹ ਵੱਡਾ ਤੋਹਫ਼ਾ
ਮੌਕੇ 'ਤੇ ਪਹੁੰਚੀ ਪੁਲਸ ਨਾਲ ਕਬਜ਼ਾਧਾਰੀਆਂ ਦੀ ਲੜਾਈ ਸ਼ੁਰੂ ਹੋ ਗਈ। ਲੜਾਈ ਦੌਰਾਨ ਮੁਲਜ਼ਮਾਂ ਨੇ ਪੁਲਸ ਮੁਲਾਜ਼ਮਾਂ ਦੀਆਂ ਅੱਖਾਂ ਵਿਚ ਮਿਰਚਾਂ ਸੁੱਟੀਆਂ, ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਵਰਦੀ ਵੀ ਪਾੜ ਦਿੱਤੀ। ਘਟਨਾ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਓਧਰ ASI ਰਵਿੰਦਰ ਕੁਮਾਰ ਨੇ ਦੱਸਿਆ ਕਿ ਨਾਜਾਇਜ਼ ਕਬਜ਼ੇ ਹਟਾਉਣ ਆਈ ਪੁਲਸ ’ਤੇ ਕਬਜ਼ਾਧਾਰੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।