ਸਿੱਖ ਨੌਜਵਾਨ 'ਤੇ 'ਖ਼ਾਲਿਸਤਾਨੀ' ਕਹਿ ਕੇ ਹਮਲਾ, ਜਾਨੋਂ ਮਾਰਨ ਦੀ ਵੀ ਦਿੱਤੀ ਧਮਕੀ

Wednesday, Jun 12, 2024 - 08:28 AM (IST)

ਸਿੱਖ ਨੌਜਵਾਨ 'ਤੇ 'ਖ਼ਾਲਿਸਤਾਨੀ' ਕਹਿ ਕੇ ਹਮਲਾ, ਜਾਨੋਂ ਮਾਰਨ ਦੀ ਵੀ ਦਿੱਤੀ ਧਮਕੀ

ਕੈਥਲ (ਜੈਪਾਲ)- ਰੇਲਵੇ ਫਾਟਕ ਪਾਰ ਕਰਨ ਨੂੰ ਲੈ ਕੇ ਹੋਈ ਤਕਰਾਰ ਦੌਰਾਨ 2 ਅਣਪਛਾਤੇ ਬਦਮਾਸ਼ਾਂ ਨੇ ਇਕ ਸਿੱਖ ਨੌਜਵਾਨ ਨੂੰ ਇੱਟਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਘਟਨਾ ਵਾਲੀ ਥਾਂ ਤੋਂ ਮਹਿਜ਼ 150 ਮੀਟਰ ਦੂਰੀ ’ਤੇ ਹੀ ਡੀ. ਸੀ. ਦੀ ਰਿਹਾਇਸ਼ ਹੈ। ਜਾਣਕਾਰੀ ਅਨੁਸਾਰ 2 ਅਣਪਛਾਤੇ ਬਦਮਾਸ਼ਾਂ ਨੇ ਸੋਮਵਾਰ ਰਾਤ ਘਰ ਜਾ ਰਹੇ ਸਿੱਖ ਨੌਜਵਾਨ ਸੁਖਵਿੰਦਰ ਸਿੰਘ ’ਤੇ ਖ਼ਾਲਿਸਤਾਨੀ ਕਹਿ ਕੇ ਹਮਲਾ ਕਰ ਦਿੱਤਾ। ਸਿਵਲ ਲਾਈਨ ਪੁਲਸ ਨੇ ਹੁੱਡਾ ਸੈਕਟਰ-19 ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਰਵਨੀਤ ਬਿੱਟੂ ਨੇ ਰੇਲਵੇ 'ਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ, ਕਿਹਾ- 'ਪੰਜਾਬੀਆਂ ਨੂੰ ਦਿੱਤੇ ਜਾਣਗੇ ਵੱਧ ਮੌਕੇ'

ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10.45 ਵਜੇ ਉਹ ਆਪਣਾ ਫਰਨੀਚਰ ਸ਼ੋਅਰੂਮ ਬੰਦ ਕਰ ਕੇ ਸਕੂਟੀ ’ਤੇ ਘਰ ਜਾ ਰਿਹਾ ਸੀ। ਰਸਤੇ ਵਿਚ ਫਾਟਕ ਬੰਦ ਹੋਣ ਕਾਰਨ ਉਹ ਉਥੇ ਖੜ੍ਹਾ ਹੋ ਗਿਆ। ਉਦੋਂ ਹੀ 2 ਨੌਜਵਾਨ ਪਿੱਛਿਓਂ ਆਏ ਅਤੇ ਕਿਹਾ, "ਓ ਖ਼ਾਲਿਸਤਾਨੀ ਜਲਦੀ ਆਪਣੀ ਸਕੂਟੀ ਅੱਗੇ ਕਰ।" ਜਦੋਂ ਉਸ ਨੇ ਵਿਰੋਧ ਕੀਤਾ ਤਾਂ ਝਗੜਾ ਹੋ ਗਿਆ ਅਤੇ ਦੋਵਾਂ ਨੌਜਵਾਨਾਂ ਨੇ ਉਸ ਨੂੰ ਇੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਕਿਹਾ ਕਿ ਉਨ੍ਹਾਂ ਖਿਲਾਫ ਪਹਿਲਾਂ ਹੀ ਕਤਲ ਦਾ ਮਾਮਲਾ ਦਰਜ ਹੈ। ਤੈਨੂੰ ਵੀ ਮਾਰ ਦੇਵਾਂਗੇ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਜ਼ਖ਼ਮੀ ਸਿੱਖ ਨੌਜਵਾਨ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਘਟਿਆ ਨਰਮੇ ਦਾ ਰਕਬਾ, ਜ਼ਿਆਦਾ ਝੋਨਾ ਲੱਗਣ ਨਾਲ ਖੜ੍ਹੀ ਹੋ ਸਕਦੀ ਹੈ ਚੁਣੌਤੀ

ਸਿਵਲ ਲਾਈਨ ਥਾਣੇ ਦੀ ਇੰਚਾਰਜ ਇੰਸਪੈਕਟਰ ਸ਼ੀਲਾਵੰਤੀ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News