ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ, ਅਜਿਹੀ ਕਾਰਵਾਈ ਦਾ ਕਰਦੇ ਹਾਂ ਪੁਰਜ਼ੋਰ ਵਿਰੋਧ: ਸੁੱਖੂ

Friday, Feb 06, 2026 - 02:05 AM (IST)

ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ, ਅਜਿਹੀ ਕਾਰਵਾਈ ਦਾ ਕਰਦੇ ਹਾਂ ਪੁਰਜ਼ੋਰ ਵਿਰੋਧ: ਸੁੱਖੂ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਪੰਜਾਬ ਕੇਸਰੀ ਗਰੁੱਪ ’ਤੇ ਜੀਐੱਸਟੀ ਦੀ ਰੇਡ ਕਰਵਾ ਕੇ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੇ ਚੌਥੇ ਥੰਮ੍ਹ (ਮੀਡੀਆ) ’ਤੇ ਹਮਲੇ ਵਰਗੀ ਗੱਲ ਹੈ।

ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਪੰਜਾਬ ਕੇਸਰੀ ਨੇ ਅੱਤਵਾਦ ਦੇ ਦੌਰ ਵਿੱਚ ਵੀ ਆਪਣੀ ਕਲਮ ਨਹੀਂ ਝੁਕਣ ਦਿੱਤੀ ਅਤੇ ਅੱਜ ਵੀ ਇਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਮੀਡੀਆ ਦੀ ਆਜ਼ਾਦੀ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਕਰਨਾ ਨਿੰਦਣਯੋਗ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਸਰਕਾਰ ਦੀ ਇਸ ਤਰ੍ਹਾਂ ਦੀ ਕਾਰਵਾਈ ਦਾ ਪੁਰਜ਼ੋਰ ਵਿਰੋਧ ਕਰਦੇ ਹਨ।
 


author

Inder Prajapati

Content Editor

Related News