ਕਿਸਾਨਾਂ ਨੂੰ ਸਿੱਧੇ ਮਾਰਕੀਟ ਨਾਲ ਜੋੜਨ ਦੀ ਕੋਸ਼ਿਸ਼: ਖੇਤੀਬਾੜੀ ਡਾਇਰੈਕਟਰ

10/14/2020 1:41:54 AM

ਸ਼੍ਰੀਨਗਰ - ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੂੰ ਸਿੱਧੇ ਮਾਰਕੀਟ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰ ਦੇ ਖੇਤੀਬਾੜੀ ਨਿਰਦੇਸ਼ਕ ਨੇ ਖੁਦ ਇਸ ਗੱਲ ਦੀ ਜਾਣਕਾਰੀ ਦਿੱਤੀ। ਅਲਤਾਫ ਏਜਾਜ਼ ਨੇ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਫਸਲ ਸਿੱਧੇ ਨੈਸ਼ਨਲ ਮਾਰਕੀਟ 'ਚ ਜਾਵੇ, ਇਸ ਦੇ ਲਈ ਕੰਮ ਕੀਤਾ ਜਾ ਰਿਹਾ ਹੈ।

ਬਰਾਮੂਲਾ ਅਤੇ ਬਡਗਾਮ 'ਚ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਇਹ ਗੱਲ ਕਹੀ। ਏਜਾਜ਼ ਨੇ ਇਸ ਮੌਕੇ ਕਿਸਾਨਾਂ ਨੂੰ ਦੋ ਪਿੱਕ ਅਪ ਬਲੇਰੋ ਗੱਡੀਆਂ ਵੀ ਸੌਂਪੀਆਂ। ਇਹ ਗੱਡੀਆਂ ਬਾਗਬਾਨੀ ਯੋਜਨਾ ਦੇ ਏਕੀਕ੍ਰਿਤ ਵਿਕਾਸ ਤਹਿਤ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਘਾਟੀ ਦੇ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਖੇਤੀਬਾੜੀ ਦੇ ਕੰਮ 'ਚ ਸੁਧਾਰ ਅਤੇ ਹੋਰ ਬਿਹਤਰ ਕਰਨ ਦੀ ਕੋਸ਼ਿਸ਼ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਲੇਬਰ ਅਤੇ ਮਾਲ ਢੁਲਾਈ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਨੂੰ ਕਿਹਾ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਕਈ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ 2022 ਤੱਕ ਕਿਸਾਨਾਂ ਦੀ ਕਮਾਈ ਨੂੰ ਦੁੱਗਣਾ ਕਰਨ ਦਾ ਟੀਚਾ ਹੈ ਅਤੇ ਸਰਕਾਰ ਨੇ ਇਸ ਦੇ ਲਈ ਕਈ ਸਾਰੀਆਂ ਸਕੀਮਾਂ ਸ਼ੁਰੂ ਕਰ ਰੱਖੀਆਂ ਹਨ।


Inder Prajapati

Content Editor

Related News