4 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ ਦੀ ਕੋਸ਼ਿਸ਼, ਤਿੰਨ ਖ਼ਿਲਾਫ਼ ਸ਼ਿਕਾਇਤ ਦਰਜ

12/16/2023 6:41:12 PM

ਜੀਂਦ (ਭਾਸ਼ਾ)- ਹਰਿਆਣਾ 'ਚ ਜੀਂਦ ਦੇ ਸ਼ਹਿਰ ਥਾਣਾ ਖੇਤਰ 'ਚ 4 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਤਿੰਨ ਲੋਕਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੇ ਅਧੀਨ ਕੁੱਟਮਾਰ, ਅਸ਼ਲੀਲ ਹਰਕਤ, ਜਬਰ ਜ਼ਿਨਾਹ ਦੀ ਕੋਸ਼ਿਸ਼ ਦੀਆਂ ਧਾਰਾਵਾਂ ਅਤੇ ਪੋਕਸੋ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸਰਹੱਦ ਪਾਰ ਤੋਂ ਘੁਸਪੈਠ ਦੀ ਫਿਰਾਕ 'ਚ ਹਨ ਕਰੀਬ 300 ਅੱਤਵਾਦੀ

ਪੁਲਸ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੇ ਸ਼ਿਕਾਇਤ 'ਚ ਦੱਸਿਆ ਕਿ 27 ਨਵੰਬਰ ਨੂੰ ਉਨ੍ਹਾਂ ਦਾ ਗੁਆਂਢੀ ਕੇਤਨ ਉਸ ਦੀ ਚਾਰ ਸਾਲਾ ਧੀ ਨੂੰ ਸੁੰਨਸਾਨ ਜਗ੍ਹਾ ਲੈ ਗਿਆ ਅਤੇ ਉਸ ਨਾਲ ਅਸ਼ਲੀਲ ਹਰਕਤ ਕਰਦੇ ਹੋਏ ਜਬਰ ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜਦੋਂ ਉਹ ਦੋਸ਼ੀ ਦੇ ਘਰ ਸ਼ਿਕਾਇਤ ਕਰਨ ਗਈ ਤਾਂ ਉਸ ਦੇ ਪਿਤਾ ਜੈਨ ਅਤੇ ਉਸ ਦੇ ਮਾਮੇ ਦੇ ਮੁੰਡੇ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਬੁਰਾ ਅੰਜਾਮ ਭੁਗਤਣ ਦੀ ਧਮਕੀ ਦਿੱਤੀ। ਮਹਿਲਾ ਥਾਣਾ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਕੇਤਨ, ਜੈਨ ਅਤੇ ਉਸ ਦੇ ਮਾਮਲੇ ਦੇ ਮੁੰਡੇ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਹੈ। ਪੁਲਸ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

DIsha

This news is Content Editor DIsha