ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ਾਂ ਨਾਲ ਸਾਡਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਜਾਰੀ : ਮਮਤਾ ਬੈਨਰਜੀ

Monday, Feb 12, 2024 - 03:44 PM (IST)

ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ਾਂ ਨਾਲ ਸਾਡਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਜਾਰੀ : ਮਮਤਾ ਬੈਨਰਜੀ

ਆਰਾਮਬਾਗ (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ਾਂ 'ਤੇ ਤ੍ਰਿਣਮੂਲ ਕਾਂਗਰਸ ਸਰਕਾਰ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਜਾਰੀ ਹੈ, ਜਦੋਂ ਕਿ ਇਹ ਪਾਰਟੀ ਰਾਜ ਦੇ ਵਿਕਾਸ ਲਈ ਸਖ਼ਤ ਮਿਹਨਤ ਕਰ ਰਹੀ ਹੈ। ਹੁਗਲੀ ਜ਼ਿਲ੍ਹੇ ਦੇ ਆਰਾਮਬਾਗ 'ਚ ਇਕ ਸਰਕਾਰੀ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਕਿਹਾ ਕਿ ਕੇਂਦਰ ਵਲੋਂ ਵਿੱਤੀ ਰੁਕਾਵਟ ਦੇ ਬਾਵਜੂਦ ਰਾਜ ਸਰਕਾਰ ਗਰੀਬਾਂ ਦੇ ਕਲਿਆਣ ਲਈ ਕਈ ਕਲਿਆਣਕਾਰੀ ਯੋਜਨਾਵਾਂ ਲਿਆਉਣ 'ਚ ਸਫ਼ਲ ਰਹੀ ਹੈ।

ਇਹ ਵੀ ਪੜ੍ਹੋ : ਨਾਨਕੇ ਆਏ 2 ਸਾਲਾ ਮਾਸੂਮ ਨੇ ਪਾਣੀ ਸਮਝ ਕੇ ਪੀ ਲਿਆ ਕੀਟਨਾਸ਼ਕ, ਤੜਫ਼-ਤੜਫ਼ ਕੇ ਤੋੜਿਆ ਦਮ

ਉਨ੍ਹਾਂ ਕਿਹਾ,''ਦੁਨੀਆ 'ਚ ਕੋਈ ਵੀ ਰਾਜ ਜਾਂ ਦੇਸ਼ ਵਿਕਾਸ ਦੇ ਮਾਮਲੇ 'ਚ ਸਾਡੇ ਨਾਲ ਹੋੜ ਨਹੀਂ ਕਰ ਸਕਦਾ। ਅਜਿਹਾ ਇਸ ਲਈ ਹੈ, ਕਿਉਂਕਿ ਸਾਨੂੰ ਵਾਂਝੇ ਕਰਨ ਲਈ ਦਿੱਲੀ ਦੀਆਂ ਸਰਵਸ਼੍ਰੇਸ਼ਠ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਆਪਣੇ ਲੋਕਾਂ ਲਈ ਕਲਿਆਣਕਾਰੀ ਯੋਜਨਾਵਾਂ ਚਲਾਉਣ 'ਚ ਸਫ਼ਲ ਰਹੇ ਹਾਂ।'' ਬੈਨਰਜੀ ਨੇ ਕਿਹਾ,''ਅਸੀਂ ਜਨਤਾ ਦੇ ਕਲਿਆਣ ਲਈ ਇੰਨਾ ਕੁਝ ਕਰ ਰਹੇ ਹਾਂ ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਤੇ ਸਾਡਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਅਜੇ ਵੀ ਜਾਰੀ ਹੈ। ਪਿਛਲੇ ਕੁਝ ਸਾਲਾਂ 'ਚ ਭ੍ਰਿਸ਼ਟਾਚਾਰ ਦੇ ਕਈ ਮਾਮਲਿਆਂ 'ਚ ਕੇਂਦਰੀ ਜਾਂਚ ਏਜੰਸੀਆਂ ਵਲੋਂ ਤ੍ਰਿਣਮੂਲ ਕਾਂਗਰਸ ਦੇ ਕਈ ਨੇਤਾਵਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਪਿਛੋਕੜ 'ਚ ਮੁੱਖ ਮੰਤਰੀ ਦੇ ਇਹ ਬਿਆਨ ਆਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News