ਕੇਂਦਰ ਸਰਕਾਰ ਦੇ ਦਫਤਰਾਂ ’ਚ ਬਾਇਓਮੀਟ੍ਰਿਕ ਨਾਲ ਨਹੀਂ ਲੱਗੇਗੀ ਹਾਜ਼ਰੀ

Tuesday, Jan 04, 2022 - 10:42 AM (IST)

ਕੇਂਦਰ ਸਰਕਾਰ ਦੇ ਦਫਤਰਾਂ ’ਚ ਬਾਇਓਮੀਟ੍ਰਿਕ ਨਾਲ ਨਹੀਂ ਲੱਗੇਗੀ ਹਾਜ਼ਰੀ

ਨਵੀਂ ਦਿੱਲੀ (ਭਾਸ਼ਾ)– ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਕੇਂਦਰ ਨੇ ਸੋਮਵਾਰ ਨੂੰ ਆਪਣੇ ਸਾਰੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ 31 ਜਨਵਰੀ ਤੱਕ ਲਈ ਬੰਦ ਕਰ ਦਿੱਤੀ ਹੈ। ਕਿਰਤ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਨੇ ਟਵੀਟ ਕੀਤਾ,‘ਬੀਤੇ ਕੁਝ ਦਿਨਾਂ ’ਚ ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ ਅਗਲੇ ਹੁਕਮਾਂ ਤੱਕ ਲਈ ਤੁਰੰਤ ਮੁਲਤਵੀ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਇਹ ਫ਼ੈਸਲਾ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦੇ ਨਜ਼ਰੀਏ ਨਾਲ ਲਿਆ ਗਿਆ ਹੈ। ਕਿਰਤ ਮੰਤਰਾਲਾ ਵੱਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਸਾਰੇ ਕਰਮਚਾਰੀਆਂ ਨੂੰ ਹਾਜ਼ਰੀ ਰਜਿਸਟਰ ’ਚ ਆਪਣੀ ਹਾਜ਼ਰੀ ਦਰਜ ਕਰਨੀ ਪਵੇਗੀ।

ਇਹ ਵੀ ਪੜ੍ਹੋ : PM ਮੋਦੀ ਦਾ ਪੰਜਾਬ ਦੌਰਾ: 42 ਹਜ਼ਾਰ ਕਰੋੜ ਦੀ ਦੇਣਗੇ ਸੌਗਾਤ, ਦੋ ਨਵੇਂ ਮੈਡੀਕਲ ਕਾਲਜ ਵੀ ਸ਼ਾਮਲ

50 ਫੀਸਦੀ ਕਾਮਿਆਂ ਨੂੰ ਘਰੋਂ ਕੰਮ ਕਰਨ ਦੀ ਇਜਾਜ਼ਤ
ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦਰਮਿਆਨ ਅਪਰ ਸੈਕਟਰੀ ਦੇ ਪੱਧਰ ਤੋਂ ਹੇਠਾਂ ਦੇ 50 ਫੀਸਦੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਸੋਨਲ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਹੁਕਮਾਂ ਮੁਤਾਬਕ ਅਪਾਹਜ ਕਰਮਚਾਰੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਆਉਣ ਤੋਂ ਛੋਟ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੱਖ-ਵੱਖ ਟਾਈਮ ਟੇਬਲਾਂ ਅਨੁਸਾਰ ਦਫ਼ਤਰ ਵਿਚ ਆਉਣਾ ਪਵੇਗਾ ਤਾਂ ਜੋ ਵੱਡੀ ਗਿਣਤੀ ਵਿਚ ਲੋਕ ਦਫ਼ਤਰਾਂ ਵਿਚ ਇਕੱਠੇ ਨਾ ਹੋਣ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News