ਔਰੈਯਾ ਹਾਦਸਾ: ਪੱਛਮੀ ਬੰਗਾਲ ਅਤੇ ਯੂ.ਪੀ. ਦੇ ਸੀ.ਐਮ. ਨੇ ਜਤਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ

05/16/2020 6:27:22 PM

ਕੋਲਕਾਤਾ/ਯੂ.ਪੀ - ਯੂ.ਪੀ. ਦੇ ਔਰੈਯਾ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਹੋਏ ਹਾਦਸੇ 'ਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਨੂੰ ਪੱਛਮੀ ਬੰਗਾਲ ਦੀ ਸੀ.ਐਮ. ਮਮਤਾ ਬੈਨਰਜੀ ਨੇ ਸ਼ਰਧਾਂਜਲੀ ਦਿੱਤੀ ਹੈ।  ਮਮਤਾ ਬੈਨਰਜੀ ਨੇ ਟਰੱਕ ਰਾਹੀਂ ਪੁਰੂਲਿਆ ਜਾ ਰਹੇ ਮਜ਼ਦੂਰਾਂ ਦੀ ਮੌਤ 'ਤੇ ਸੰਵੇਦਨਾ ਜ਼ਾਹਿਰ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਦੇਣ ਦੀ ਗੱਲ ਕਹੀ ਹੈ।  ਮਮਤਾ ਸਰਕਾਰ ਦੇ ਗ੍ਰਹਿ ਮੰਤਰਾਲਾ ਨੂੰ ਇਸ ਸੰਬੰਧ 'ਚ ਨਿਰਦੇਸ਼ ਦੇ ਦਿੱਤੇ ਗਏ ਹਨ।

ਦੂਜੇ ਪਾਸੇ, ਮੁੱਖ ਮੰਤਰੀ ਯੋਗੀ ਆਦਿਤਿਅਨਾਥ ਨੇ ਔਰੈਯਾ 'ਚ ਹੋਏ ਹਾਦਸੇ 'ਤੇ ਨੋਟਿਸ ਲੈਂਦੇ ਹੋਏ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਜ਼ਾਹਿਰ ਕੀਤੀ ਹੈ।  ਮੁੱਖ ਮੰਤਰੀ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਜਖ਼ਮੀਆਂ ਨੂੰ ਤੁਰੰਤ ਡਾਕਟਰੀ ਸਹੂਲਤ ਉਪਲੱਬਧ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਮਿਸ਼ਨਰ ਅਤੇ ਆਈ.ਜੀ. ਕਾਨਪੁਰ ਨੂੰ ਘਟਨਾ ਸਥਾਨ ਦਾ ਦੌਰਾ ਕਰ ਹਾਦਸੇ ਦੇ ਕਾਰਣਾਂ ਦੀ ਤੱਤਕਾਲ ਰਿਪੋਰਟ ਦੇਣ ਨੂੰ ਕਿਹਾ ਹੈ।

ਸੀ.ਐਮ. ਯੋਗੀ ਨੇ ਕੀਤਾ ਮੁਆਵਜ਼ੇ ਦਾ ਐਲਾਨ
ਔਰੈਯਾ 'ਚ ਵਾਪਰੇ ਇਸ ਘਟਨਾ 'ਤੇ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਹਰ ਇੱਕ ਮ੍ਰਿਤਕ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਸੀ.ਐਮ. ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਹ ਮਦਦ ਪਹੁੰਚਾਉਣ ਦਾ ਆਦੇਸ਼ ਦਿੱਤਾ ਹੈ।

ਕਈ ਪੁਲਸ ਕਰਮਚਾਰੀ ਹੋਏ ਮੁਅੱਤਲ, ਮੰਗੀ ਰਿਪੋਰਟ
ਔਰੈਯਾ 'ਚ ਹੋਏ ਭਿਆਨਕ ਸੜਕ ਹਾਦਸੇ ਤੋਂ ਬਾਅਦ ਸੀ.ਐਮ. ਯੋਗੀ ਆਦਿਤਿਅਨਾਥ ਨੇ ਸਖ਼ਤ ਰਵੱਈਆ ਅਪਣਾਇਆ ਹੈ। ਇਸ ਮਾਮਲੇ 'ਚ ਟਰੱਕ ਮਾਲਿਕਾਂ ਅਤੇ ਡਰਾਇਵਰ ਦੇ ਖਿਲਾਫ ਹੱਤਿਆ ਦਾ ਕੇਸ ਦਰਜ ਹੋਇਆ ਹੈ। ਇਸ ਤੋਂ ਇਲਾਵਾ ਸੀ.ਐਮ. ਯੋਗੀ ਦੇ ਨਿਰਦੇਸ਼ 'ਤੇ ਤੱਤਕਾਲ ਪ੍ਰਭਾਵ ਨਾਲ ਦੋ ਥਾਣਾ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀ.ਐਮ. ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਹੈ। ਨਾਲ ਹੀ ਪੁਲਸ ਦੇ ਆਲਾ ਅਫਸਰਾਂ ਤੋਂ ਤੱਤਕਾਲ ਰਿਪੋਰਟ ਤਲਬ ਕੀਤੀ ਹੈ। ਸੀ.ਐਮ. ਨੇ ਨਿਰਦੇਸ਼ ਦਿੱਤਾ ਹੈ ਕਿ ਮਜ਼ਦੂਰਾਂ ਅਤੇ ਕਾਮਿਆਂ ਨੂੰ ਭੋਜਨ-ਪਾਣੀ ਦੇ ਕੇ ਬੱਸਾਂ ਰਾਹੀਂ ਸੁਰੱਖਿਅਤ ਭਿਜਵਾਇਆ ਜਾਵੇ। ਔਰੈਯਾ ਹਾਦਸੇ 'ਤੇ ਸੀ.ਐਮ. ਨੇ ਸਬੰਧਤ ਡੀ.ਐਸ.ਪੀ. ਅਤੇ ਵਧੀਕ ਪੁਲਸ ਇੰਚਾਰਜਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ।


Inder Prajapati

Content Editor

Related News