ਔਰੰਗਾਬਾਦ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਕੀਤਾ ਛੱਤਰਪਤੀ ਸੰਭਾਜੀਨਗਰ
Sunday, Oct 19, 2025 - 01:24 AM (IST)

ਸੰਭਾਜੀਨਗਰ-ਮਹਾਰਾਸ਼ਟਰ ਦੇ ਔਰੰਗਾਬਾਦ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਛੱਤਰਪਤੀ ਸੰਭਾਜੀਨਗਰ ਸਟੇਸ਼ਨ ਰੱਖਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਵਿਚ ਇਹ ਜਾਣਕਾਰੀ ਦਿੱਤੀ ਗਈ। ਪਹਿਲਾਂ ਮੁਗਲ ਸਮਰਾਟ ਔਰੰਗਜ਼ੇਬ ਦੇ ਨਾਂ ’ਤੇ ਰੱਖੇ ਗਏ ਇਸ ਸ਼ਹਿਰ ਦਾ ਨਾਂ ਮਰਾਠਾ ਸ਼ਾਸਕ ਛੱਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਦੇ ਨਾਂ ’ਤੇ ਰੱਖਿਆ ਗਿਆ ਸੀ।
ਮੂਲ ਨਾਂ ਬਦਲਣ ਦੀ ਸ਼ੁਰੂਆਤ ਪਿਛਲੀ ਊਧਵ ਠਾਕਰੇ ਦੀ ਅਗਵਾਈ ਵਾਲੀ ਐੱਮ. ਵੀ. ਏ. ਸਰਕਾਰ ਨੇ ਕੀਤੀ ਸੀ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਸਰਕਾਰ ਨੇ ਔਰੰਗਾਬਾਦ ਰੇਲਵੇ ਸਟੇਸ਼ਨ ਦਾ ਨਾਂ ਬਦਲਣ ਲਈ ਇਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ।