ਔਰੰਗਜ਼ੇਬ ਦੀ ਕਬਰ ਹਟਾਉਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ : ਅਠਾਵਲੇ

Monday, Mar 17, 2025 - 12:48 PM (IST)

ਔਰੰਗਜ਼ੇਬ ਦੀ ਕਬਰ ਹਟਾਉਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ : ਅਠਾਵਲੇ

ਮੁੰਬਈ- ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲੇ ਵਿਚ ਮੁਗਲ ਸਮਰਾਟ ਔਰੰਗਜ਼ੇਬ ਦੀ ਕਬਰ ਨੂੰ ਹਟਾਉਣ ਦੀ ਮੰਗ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਦਾ ਕੋਈ ਫਾਇਦਾ ਨਹੀਂ ਹੋਵੇਗਾ। ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਦੇ ਨੇਤਾ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਕੁਝ ਸੱਜੇ-ਪੱਖੀ ਸੰਗਠਨਾਂ ਨੇ ਛਤਰਪਤੀ ਸੰਭਾਜੀਨਗਰ ਦੇ ਖੁੱਲ੍ਹਦਾਬਾਦ ਵਿਚ ਸਥਿਤ ਔਰੰਗਜ਼ੇਬ ਦੇ ਮਕਬਰੇ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਵਰਗੇ ਸੰਗਠਨ ਸੋਮਵਾਰ ਨੂੰ ਸੂਬਾ ਸਰਕਾਰ ਨੂੰ ਇਕ ਮੰਗ ਪੱਤਰ ਸੌਂਪਣ ਦੀ ਯੋਜਨਾ ਬਣਾ ਰਹੇ ਹਨ, ਜਿਸ ਵਿਚ ਕਬਰ ਨੂੰ ਹਟਾਉਣ ਲਈ ਕਾਨੂੰਨੀ ਕਾਰਵਾਈ ਦੀ ਅਪੀਲ ਕੀਤੀ ਜਾਵੇਗੀ। ਸੰਗਠਨਾਂ ਨੇ ਮੰਗ ਪੂਰੀ ਨਾ ਹੋਣ ’ਤੇ ‘ਕਾਰ ਸੇਵਾ’ ਅਤੇ ਰਾਜ ਪੱਧਰੀ ਵਿਰੋਧ ਪ੍ਰਦਰਸ਼ਨਾਂ ਦੀ ਚਿਤਾਵਨੀ ਦਿੱਤੀ ਹੈ। ਮਰਾਠਾ ਰਾਜਾ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਵੰਸ਼ਜ ਅਤੇ ਸਤਾਰਾ ਤੋਂ ਭਾਜਪਾ ਸੰਸਦ ਮੈਂਬਰ ਉਦਯਨਰਾਜੇ ਭੋਸਲੇ ਨੇ ਵੀ ਛਤਰਪਤੀ ਸੰਭਾਜੀਨਗਰ ਵਿਚ ਔਰੰਗਜ਼ੇਬ ਦੀ ਕਬਰ ਨੂੰ ਹਟਾਉਣ ਦੀ ਮੰਗ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News