ਆਸਟਰੇਲੀਆ ਹਾਈ ਕਮਿਸ਼ਨਰ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨਾਲ ਕੀਤੀ ਮੁਲਾਕਾਤ

Saturday, Sep 23, 2023 - 02:30 PM (IST)

ਆਸਟਰੇਲੀਆ ਹਾਈ ਕਮਿਸ਼ਨਰ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ (ਭਾਸ਼ਾ)- ਭਾਰਤ ਵਿਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੇ ਦਫਤਰ ਦਾ ਦੌਰਾ ਕੀਤਾ। ਇਸ ਦੌਰਾਨ ਆਸਟਰੇਲੀਅਨ ਹਾਈ ਕਮਿਸ਼ਨਰ ਨੇ ਡੀ.ਸੀ.ਡਬਲਿਊ. ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨਾਲ ਕਮਿਸ਼ਨ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ। ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਦਿੱਲੀ ਦੇ ਨਾਲ-ਨਾਲ ਭਾਰਤ ਵਿੱਚ ਔਰਤਾਂ ਅਤੇ ਕੁੜੀਆਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ: ਬ੍ਰਿਟਿਸ਼ ਕੋਲੰਬੀਆ 'ਚ ਸ਼ਰੇਆਮ ਪੁਲਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ

PunjabKesari

ਇਸ ਵਿਚ ਕਿਹਾ ਗਿਆ ਹੈ ਕਿ ਮਾਲੀਵਾਲ ਨੇ ਆਸਟ੍ਰੇਲੀਆਈ ਹਾਈ ਕਮਿਸ਼ਨਰ ਨੂੰ ਡੀ.ਸੀ.ਡਬਲਿਊ. ਦੇ ਕੰਮ ਅਤੇ ਰਾਜਧਾਨੀ ਵਿਚ ਔਰਤਾਂ ਅਤੇ ਕੁੜੀਆਂ ਦੀ ਸੁਰੱਖਿਆ ਅਤੇ ਭਲਾਈ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਸ ਦੇ ਮੁਤਾਬਕ DCW ਅਤੇ ਆਸਟ੍ਰੇਲੀਅਨ ਹਾਈ ਕਮਿਸ਼ਨ ਰਾਜਧਾਨੀ ਵਿੱਚ ਮਹਿਲਾ ਸਸ਼ਕਤੀਕਰਨ ਲਈ ਮਿਲ ਕੇ ਕੰਮ ਕਰਨਗੇ। ਮਾਲੀਵਾਲ ਨੇ ਕਿਹਾ, “ਫਿਲਿਪ ਨੇ DCW ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਖੇਤਰ ਵਿੱਚ ਕਮਿਸ਼ਨ ਵੱਲੋਂ ਸਹਿਯੋਗ ਦਾ ਭਰੋਸਾ ਦਿੱਤਾ। ਅਸੀਂ ਰਾਜਧਾਨੀ ਵਿੱਚ ਔਰਤਾਂ ਅਤੇ ਕੁੜੀਆਂ ਦੇ ਸਸ਼ਕਤੀਕਰਨ ਲਈ ਆਸਟ੍ਰੇਲੀਅਨ ਸਰਕਾਰ ਨਾਲ ਭਵਿੱਖ ਵਿੱਚ ਸਹਿਯੋਗ ਦੀ ਉਮੀਦ ਰੱਖਦੇ ਹਾਂ।”

ਇਹ ਵੀ ਪੜ੍ਹੋ: ਜਸਟਿਨ ਟਰੂਡੋ ਦਾ ਵੱਡਾ ਦਾਅਵਾ, ਭਾਰਤ ਨੂੰ ਕਈ ਹਫ਼ਤੇ ਪਹਿਲਾਂ ਦੇ ਦਿੱਤੇ ਸੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ 'ਸਬੂਤ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News