'ਦੋਵਾਂ ਦੇਸ਼ਾਂ ਵਿਚਾਲੇ ਸਾਂਝੇਦਾਰੀ ਵਧਾਉਣ ਲਈ ਉਤਸੁਕ', ਆਸਟ੍ਰੇਲੀਆਈ PM ਨੇ ਮੋਦੀ ਨੂੰ ਫ਼ੋਨ 'ਤੇ ਦਿੱਤੀ ਵਧਾਈ

Thursday, Jun 06, 2024 - 06:20 PM (IST)

'ਦੋਵਾਂ ਦੇਸ਼ਾਂ ਵਿਚਾਲੇ ਸਾਂਝੇਦਾਰੀ ਵਧਾਉਣ ਲਈ ਉਤਸੁਕ', ਆਸਟ੍ਰੇਲੀਆਈ PM ਨੇ ਮੋਦੀ ਨੂੰ ਫ਼ੋਨ 'ਤੇ ਦਿੱਤੀ ਵਧਾਈ

ਇੰਟਰਨੈਸ਼ਨਲ ਡੈਸਕ- ਲੋਕ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਦੁਨੀਆ ਭਰ ਦੇ ਨੇਤਾ ਨਰਿੰਦਰ ਮੋਦੀ ਨੂੰ ਫੋਨ ਕਰਕੇ ਉਨ੍ਹਾਂ ਦੀ ਜਿੱਤ 'ਤੇ ਵਧਾਈ ਦੇ ਰਹੇ ਹਨ। ਹੁਣ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀਰਵਾਰ ਨੂੰ ਨਰਿੰਦਰ ਮੋਦੀ ਨੂੰ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਨਰਿੰਦਰ ਮੋਦੀ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਨ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ 

PunjabKesari

ਐਂਥਨੀ ਅਲਬਾਨੀਜ਼ ਨੇ ਸੋਸ਼ਲ ਮੀਡੀਆ 'ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਹੱਥ 'ਚ ਫੋਨ ਲੈ ਕੇ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ਦੇ ਕੈਪਸ਼ਨ 'ਚ ਆਸਟ੍ਰੇਲੀਆਈ ਪੀ.ਐੱਮ ਨੇ ਲਿਖਿਆ, 'ਨਰਿੰਦਰ ਮੋਦੀ ਨਾਲ ਗੱਲ ਕਰਕੇ ਚੰਗਾ ਲੱਗਾ ਅਤੇ ਚੋਣਾਂ 'ਚ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ। ਆਸਟ੍ਰੇਲੀਆ ਅਤੇ ਭਾਰਤ ਗੂੜ੍ਹੇ ਦੋਸਤ ਹਨ ਅਤੇ ਨਜ਼ਦੀਕੀ ਰਣਨੀਤਕ, ਆਰਥਿਕ ਅਤੇ ਸੱਭਿਆਚਾਰਕ ਸਬੰਧ ਹਨ। ਅਸੀਂ ਇਸ ਸਾਂਝੇਦਾਰੀ ਨੂੰ 2024 ਅਤੇ ਉਸ ਤੋਂ ਅੱਗੇ ਲਿਜਾਣ ਲਈ ਮਿਲ ਕੇ ਕੰਮ ਕਰਾਂਗੇ।

ਪੜ੍ਹੋ ਇਹ ਅਹਿਮ ਖ਼ਬਰ-'ਮਨੁੱਖੀ ਅਧਿਕਾਰ, ਕਾਨੂੰਨ ਦਾ ਰਾਜ...' ਦੇ ਜ਼ਿਕਰ ਨਾਲ ਟਰੂਡੋ ਨੇ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

ਕਾਰਜਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦਿੱਤਾ ਜਵਾਬ 

PunjabKesari

ਕਾਰਜਕਾਰੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਆਸਟ੍ਰੇਲੀਆ ਦੇ ਪੀ,ਐਮ ਐਂਥਨੀ ਅਲਬਾਨੀਜ਼ ਦੀ ਪੋਸਟ ਦੇ ਜਵਾਬ ਵਿੱਚ ਇੱਕ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, 'ਮੇਰੇ ਦੋਸਤ ਐਂਥਨੀ ਅਲਬਾਨੀਜ਼ ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਉਸ ਦੀਆਂ ਵਧਾਈਆਂ ਲਈ ਧੰਨਵਾਦ। ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਭਾਰਤ-ਆਸਟ੍ਰੇਲੀਆ ਸਬੰਧਾਂ ਅਤੇ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਰੱਖਦੇ ਹਾਂ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਜਿੱਤ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨਾ ਤੈਅ ਹੈ। ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ ਗਠਜੋੜ ਨੂੰ ਬਹੁਮਤ ਮਿਲਿਆ ਹੈ। ਭਾਜਪਾ ਨੇ ਆਮ ਚੋਣਾਂ ਵਿੱਚ 240 ਸੀਟਾਂ ਜਿੱਤੀਆਂ ਹਨ ਅਤੇ ਐਨ.ਡੀ.ਏ ਸਹਿਯੋਗੀਆਂ ਦੇ ਸਮਰਥਨ ਨਾਲ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀ ਕਾਂਗਰਸ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਟੀ ਇਨ੍ਹਾਂ ਚੋਣਾਂ ਵਿੱਚ 99 ਲੋਕ ਸਭਾ ਸੀਟਾਂ ਜਿੱਤਣ ਵਿੱਚ ਸਫਲ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News