ਕਸ਼ਮੀਰ : ਆਸਟ੍ਰੇਲੀਆਈ ਸੈਲਾਨੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Tuesday, Mar 05, 2019 - 03:36 PM (IST)

ਕਸ਼ਮੀਰ : ਆਸਟ੍ਰੇਲੀਆਈ ਸੈਲਾਨੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸ਼੍ਰੀਨਗਰ (ਭਾਸ਼ਾ)— ਉੱਤਰੀ ਕਸ਼ਮੀਰ 'ਚ ਵਿਸ਼ਵ ਪ੍ਰਸਿੱਧ ਸਕੀ ਰਿਜ਼ਾਰਟ ਗੁਲਮਰਗ ਵਿਚ ਆਸਟ੍ਰੇਲੀਆ ਤੋਂ ਆਏ ਇਕ ਨਾਗਰਿਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਉਮਰ 65 ਸਾਲ ਦੱਸੀ ਜਾ ਰਹੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 65 ਸਾਲਾ ਆਸਟ੍ਰੇਲੀਆਈ ਵਾਸੀ ਐਂਡਰਿਊ ਟਾਫੀਯੇ ਗੁਲਮਰਗ ਦੇ ਨੇੜੇ ਬੇਹੋਸ਼ ਮਿਲਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਐਂਡਰਿਊ ਆਸਟ੍ਰੇਲੀਆ ਦਾ ਰਹਿਣ ਵਾਲਾ ਸੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਰੂਰੀ ਕਾਰਵਾਈ ਕਰ ਰਹੀ ਹੈ। ਆਸਟ੍ਰੇਲੀਆਈ ਦੂਤਘਰ ਨੂੰ ਐਂਡਰਿਊ ਦੀ ਮੌਤ ਬਾਰੇ ਸੂਚਨਾ ਦੇ ਦਿੱਤੀ ਗਈ ਹੈ।


author

Tanu

Content Editor

Related News