ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ ''ਚ ਦੇ''ਤਾ 4 ਬੱਚਿਆਂ ਨੂੰ ਜਨਮ, ਇਕ ਦੀ ਵੀ ਨਾ ਬਚੀ ਜਾਨ

Wednesday, Jul 08, 2026 - 02:23 PM (IST)

ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ ''ਚ ਦੇ''ਤਾ 4 ਬੱਚਿਆਂ ਨੂੰ ਜਨਮ, ਇਕ ਦੀ ਵੀ ਨਾ ਬਚੀ ਜਾਨ

ਮੰਡਲਾ : ਮੱਧ ਪ੍ਰਦੇਸ਼ ਦੇ ਮੰਡਲਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਔਰਤ ਨੇ ਹਸਪਤਾਲ ਜਾਂਦੇ ਸਮੇਂ ਰਾਸਤੇ ਵਿਚ ਆਟੋ-ਰਿਕਸ਼ਾ ਵਿੱਚ ਚਾਰ ਬੱਚਿਆਂ ਨੂੰ ਜਨਮ ਦਿੱਤਾ। ਪਰ ਡਿਲੀਵਰੀ ਤੋਂ ਕੁਝ ਸਮੇਂ ਬਾਅਦ ਉਸ ਦੇ ਚਾਰੇ ਬੱਚਿਆਂ ਦੀ ਮੌਤ ਹੋ ਗਈ, ਜਦੋਂਕਿ ਮਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਸਬੰਧ ਵਿਚ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਦੀ ਮੌਤ ਸਮੇਂ ਤੋਂ ਪਹਿਲਾਂ ਜਣੇਪੇ ਅਤੇ ਅਧੂਰੇ ਵਿਕਾਸ ਕਾਰਨ ਹੋਈ ਹੈ। 

ਪੜ੍ਹੋ ਇਹ ਵੀ - 7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ ਲੈ ਕੇ ਕਰ 'ਤੀ ਭਵਿੱਖਬਾਣੀ

ਹਾਲਾਂਕਿ, ਦੂਜੇ ਪਾਸੇ ਪਰਿਵਾਰ ਨੇ ਦੋਸ਼ ਲਗਾਇਆ ਕਿ ਜੇਕਰ ਐਂਬੂਲੈਂਸ ਦੀ ਸਹੂਲਤ ਉਨ੍ਹਾਂ ਨੂੰ ਸਮੇਂ ਸਿਰ ਮਿਲ ਜਾਂਦੀ ਤਾਂ ਬੱਚਿਆਂ ਨੂੰ ਬਚਾਇਆ ਜਾ ਸਕਦਾ ਸੀ। ਇਸ ਮਾਮਲੇ ਦੇ ਸਬੰਧ ਵਿਚ ਜ਼ਿਲ੍ਹੇ ਦੇ ਮੁੱਖ ਮੈਡੀਕਲ ਅਤੇ ਸਿਹਤ ਅਧਿਕਾਰੀ (CMHO) ਡਾ. ਡੀ.ਜੇ. ਮੋਹੰਤੀ ਨੇ ਦੱਸਿਆ ਕਿ ਨਾਈਗਾਓਂ ਦੇ ਰਹਿਣ ਵਾਲੇ ਗਣੇਸ਼ ਸਿੰਗਾਰਾਮ ਦੀ ਪਤਨੀ ਰਜਨੀ ਸਿੰਗਾਰਾਮ ਨੂੰ ਸੱਤਵੇਂ ਮਹੀਨੇ ਵਿੱਚ ਜਣੇਪੇ ਦੀ ਪੀੜ ਹੋਣੀ ਸ਼ੁਰੂ ਹੋ ਗਈ। ਸ਼ੁਰੂ ਵਿੱਚ ਉਸਨੂੰ ਨਿੱਜੀ ਵਾਹਨ ਰਾਹੀਂ ਘੁਥਾਸ ਦੇ ਸਰਕਾਰੀ ਸਿਹਤ ਕੇਂਦਰ ਲਿਆਂਦਾ ਗਿਆ ਪਰ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ, ਉਸਨੂੰ ਬਿਛੀਆ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਭੇਜ ਦਿੱਤਾ ਗਿਆ।

ਪੜ੍ਹੋ ਇਹ ਵੀ - ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ ਹੈਰਾਨੀਜਨਕ ਬਿਆਨ

ਉਨ੍ਹਾਂ ਕਿਹਾ ਕਿ ਔਰਤ ਨੂੰ ਸਿਹਤ ਕੇਂਦਰ ਪਹੁੰਚਣ ਤੋਂ ਪਹਿਲਾਂ ਇੱਕ ਨਿੱਜੀ ਵਾਹਨ ਵਿੱਚ ਜਣੇਪੇ ਦੀ ਪੀੜ ਹੋਈ, ਜਿਸ ਕਾਰਨ ਉਸ ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ। ਮੋਹੰਤੀ ਨੇ ਕਿਹਾ, "ਚਾਰੇ ਬੱਚੇ ਸਮੇਂ ਤੋਂ ਪਹਿਲਾਂ ਜਨਮ ਲੈਣ ਕਾਰਨ ਮਰ ਗਏ, ਜਿਨ੍ਹਾਂ ਵਿੱਚੋਂ ਹਰੇਕ ਦਾ ਭਾਰ ਲਗਭਗ 1.5 ਕਿਲੋਗ੍ਰਾਮ ਸੀ।" ਪੈਦਾ ਹੋਏ ਬੱਚਿਆਂ ਵਿੱਚ ਤਿੰਨ ਕੁੜੀਆਂ ਅਤੇ ਇੱਕ ਮੁੰਡਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਔਰਤ ਨੂੰ ਬਿਛੀਆ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ।

ਪੜ੍ਹੋ ਇਹ ਵੀ - ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ

ਇਸ ਦੌਰਾਨ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਔਰਤ ਦੇ ਜਣੇਪੇ ਦੇ ਦਰਦ ਨੂੰ ਦੇਖ ਕੇ ਐਮਰਜੈਂਸੀ ਐਂਬੂਲੈਂਸ ਸੇਵਾ ਨੂੰ ਬੁਲਾਇਆ ਪਰ ਜਦੋਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ, ਤਾਂ ਉਹ ਉਸਨੂੰ ਇੱਕ ਆਟੋ ਵਿੱਚ ਹਸਪਤਾਲ ਲੈ ਗਏ। ਔਰਤ ਦੇ ਪਤੀ ਗਣੇਸ਼ ਸਿੰਗਾਰਾਮ ਨੇ ਦਾਅਵਾ ਕੀਤਾ ਕਿ ਜੇਕਰ ਐਂਬੂਲੈਂਸ ਸਮੇਂ ਸਿਰ ਉਪਲਬਧ ਹੁੰਦੀ ਤਾਂ ਬੱਚਿਆਂ ਨੂੰ ਬਚਾਇਆ ਜਾ ਸਕਦਾ ਸੀ। ਇਨ੍ਹਾਂ ਦੋਸ਼ਾਂ ਬਾਰੇ, ਮੰਡਲਾ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਨਾਮਦੇਵ ਧੋਟੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ - 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News