ਖੂਨ ਨਾਲ ਲਥਪਥ ਲਾਸ਼ਾਂ; 7 ਸ਼ਰਧਾਲੂਆਂ ਦੀ ਮੌਤ, ਬਾਗੇਸ਼ਵਰ ਧਾਮ ਦੇ ਦਰਸ਼ਨਾਂ ਨੂੰ ਜਾ ਰਹੇ ਸਨ ਲੋਕ
Tuesday, Aug 20, 2024 - 05:43 PM (IST)
ਛੱਤਰਪੁਰ- ਮੱਧ ਪ੍ਰਦੇਸ਼ ਦੇ ਛੱਤਰਪੁਰ ਜ਼ਿਲ੍ਹੇ 'ਚ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਉੱਤਰ ਪ੍ਰਦੇਸ਼ ਤੋਂ ਬਾਗੇਸ਼ਵਰ ਧਾਮ ਦਰਸ਼ਨਾਂ ਲਈ ਆਏ 7 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ ਲੱਗਭਗ 6 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਪੁਲਸ ਇੰਸਪੈਕਟਰ ਅਗਮ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਭਿਆਨਕ ਹਾਦਸੇ ਵਿਚ ਝਾਂਸੀ-ਖਜੁਰਾਹੋ ਹਾਈਵੇਅ 'ਤੇ ਇਕ ਆਟੋ ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 6 ਲੋਕ ਜ਼ਖ਼ਮੀ ਹਨ।
ਇਹ ਵੀ ਪੜ੍ਹੋ- ਪਤੀ-ਪਤਨੀ ਨੂੰ ਘਸੀੜਦੀ ਲੈ ਗਈ ਬੱਸ; ਹਾਦਸੇ 'ਚ ਪੈ ਗਏ ਸਦਾ ਲਈ ਵਿਛੋੜੇ, ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਸੀ ਔਰਤ
ਪੁਲਸ ਮੁਤਾਬਕ ਆਟੋ ਵਿਚ ਸਵਾਰ ਲੋਕ ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਅਤੇ ਲਖਨਊ ਦੇ ਦੱਸੇ ਜਾ ਰਹੇ ਹਨ, ਜੋ ਟਰੇਨ ਤੋਂ ਇੱਥੇ ਆਏ ਸਨ ਅਤੇ ਇਸ ਤੋਂ ਬਾਅਦ ਬਾਗੇਸ਼ਵਰ ਧਾਮ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਆਟੋ ਰੇਲਵੇ ਸਟੇਸ਼ਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਬਾਗੇਸ਼ਵਰ ਧਾਮ ਜਾ ਰਿਹਾ ਸੀ, ਤਾਂ ਰਾਸ਼ਟਰੀ ਹਾਈਵੇਅ 'ਤੇ ਸਾਈਡ ਵਿਚ ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿਚ 5 ਲੋਕਾਂ ਦੀ ਘਟਨਾ ਵਾਲੀ ਥਾਂ 'ਤੇ ਹੀ ਮੌਤ ਹੋ ਗਈ, ਉੱਥੇ ਹੀ ਦੋ ਲੋਕਾਂ ਦੀ ਬਾਅਦ ਵਿਚ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ ਆਟੋ ਵਿਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਆਟੋ ਡਰਾਈਵਰ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ- ਰੱਖੜੀ ਦੇ ਤੋਹਫ਼ੇ ਦੇ ਰੂਪ 'ਚ ਭੈਣ ਨੇ ਭਰਾ ਨੂੰ ਦਿੱਤੀ 'ਨਵੀਂ ਜ਼ਿੰਦਗੀ'
ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ਅਖਿਲ ਰਾਠੌJ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਸੀ. ਐਨ. ਜੀ ਨਾਲ ਚੱਲਣ ਵਾਲਾ ਆਟੋ-ਰਿਕਸ਼ਾ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਝਾਂਸੀ ਰੈਫਰ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਆਟੋ ਰਿਕਸ਼ਾ ਡਰਾਈਵਰ ਪ੍ਰੇਮ ਨਰਾਇਣ (46), ਇਕ ਸਾਲ ਦੀ ਆਸਮਾ, ਜਨਾਰਦਨ ਯਾਦਵ (45), ਮਨੂ ਸ੍ਰੀਵਾਸਤਵ (25), ਗੋਵਿੰਦ ਸ੍ਰੀਵਾਸਤਵ (35), ਨੰਨੀ ਬੁਆ ਅਤੇ (42) ਲਾਲੂ ਵਜੋਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8