ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
Wednesday, Oct 28, 2026 - 12:55 PM (IST)
ਛਪਰਾ : ਬਿਹਾਰ ਦੇ ਸਾਰਣ ਜ਼ਿਲ੍ਹੇ ਦੇ ਗੜਖਾ ਥਾਣਾ ਖੇਤਰ ਵਿਚ ਬੀਤੀ ਦੇਰ ਰਾਤ ਰਾਸ਼ਟਰੀ ਰਾਜਮਾਰਗ 722 'ਤੇ ਬੀਤੀ ਦੇਰ ਰਾਤ ਆਟੋਰਿਕਾ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਨਵਜੰਮੀ ਬੱਚੀ ਸਣੇ 4 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਅਨੁਸਾਰ ਕੁਝ ਲੋਕ ਛਪਰਾ ਤੋਂ ਇੱਕ ਆਟੋ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ।
ਇਹ ਵੀ ਪੜ੍ਹੋ : 1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ
ਇਸ ਦੌਰਾਨ ਭੈਂਸਮਾਰਾ ਪਿੰਡ ਨੇੜੇ ਮੁੱਖ ਸੜਕ 'ਤੇ ਉਲਟ ਦਿਸ਼ਾ ਤੋਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਪਰਸਾ ਥਾਣਾ ਖੇਤਰ ਦੇ ਪੁਰੇ ਛਪਰਾ ਪਿੰਡ ਦੇ ਰਹਿਣ ਵਾਲੇ ਵਿਸ਼ਾਲ ਕੁਮਾਰ ਰਾਮ ਦੀ ਪਤਨੀ ਅਨੂ ਕੁਮਾਰੀ (26), ਭਗਵਾਨ ਬਾਜ਼ਾਰ ਥਾਣਾ ਖੇਤਰ ਦੇ ਰਤਨਪੁਰਾ ਮੁਹੱਲਾ ਦੇ ਰਹਿਣ ਵਾਲੇ ਸੁਰੇਂਦਰ ਪ੍ਰਸਾਦ ਦੇ ਪੁੱਤਰ ਆਸ਼ੀਸ਼ ਕੁਮਾਰ (25), ਭਗਵਾਨ ਬਾਜ਼ਾਰ ਥਾਣਾ ਖੇਤਰ ਦੇ ਕਟੜਾ ਮੁਹੱਲਾ ਦੇ ਰਹਿਣ ਵਾਲੇ ਭੋਲਾ ਪ੍ਰਸਾਦ ਦੇ ਪੁੱਤਰ ਅਮਨ ਕੁਮਾਰ (15) ਅਤੇ ਇੱਕ ਲੜਕੀ (09 ਮਹੀਨੇ) ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਦੇ ਨਿਕਲੇ ਸਾਹ, ਵਿਆਹ ਦੇ 4 ਮਹੀਨੇ ਬਾਅਦ ਉੱਜੜ ਗਿਆ ਘਰ
ਇਸ ਘਟਨਾ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਘਟਨਾ ਵਾਲੀ ਥਾਂ ਤੋਂ ਲੰਘ ਰਹੀ ਗੜਖਾ ਪੁਲਸ ਸਟੇਸ਼ਨ ਦੀ ਡਾਇਲ 112 ਟੀਮ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਦਰ ਹਸਪਤਾਲ ਪਹੁੰਚਾਇਆ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
