ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ

Wednesday, Aug 12, 2026 - 08:05 AM (IST)

ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ

ਤੇਲੰਗਾਨਾ : ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਆਟੋ-ਰਿਕਸ਼ਾ ਦੀ ਤੇਜ਼ ਰਫ਼ਤਾਰ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਸ ਅਨੁਸਾਰ ਇਹ ਘਟਨਾ ਰਾਤ 8 ਵਜੇ ਦੇ ਕਰੀਬ ਸਤਵਾਰ ਐਕਸ ਰੋਡ 'ਤੇ ਵਾਪਰੀ ਹੈ। ਆਟੋ ਵਿੱਚ ਡਰਾਈਵਰ ਤੋਂ ਇਲਾਵਾ 11 ਔਰਤਾਂ ਸਵਾਰ ਸਨ। ਪੁਲਸ ਨੇ ਹਾਦਸੇ ਦੀ ਕਰਨੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ - ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ

ਇੱਕ ਪੁਲਸ ਅਧਿਕਾਰੀ ਦੇ ਅਨੁਸਾਰ, ਇਹ ਹਾਦਸਾ ਮੰਗਲਵਾਰ ਰਾਤ 8 ਵਜੇ ਦੇ ਕਰੀਬ ਸੰਗਾਰੇਡੀ ਜ਼ਿਲ੍ਹੇ ਦੇ ਜ਼ਹੀਰਾਬਾਦ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਸਤਵਾਰ ਪਿੰਡ ਦੇ ਸਤਵਾਰ ਐਕਸ ਰੋਡ 'ਤੇ ਵਾਪਰਿਆ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਬਿਦਰ ਸਰਕਾਰੀ ਹਸਪਤਾਲ ਭੇਜਿਆ ਗਿਆ, ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ, "ਸੰਗਰੇਡੀ ਜ਼ਿਲ੍ਹੇ ਦੇ ਜ਼ਹੀਰਾਬਾਦ ਥਾਣਾ ਖੇਤਰ ਦੇ ਸਤਵਾਰ ਪਿੰਡ ਵਿੱਚ ਇੱਕ ਆਟੋ-ਰਿਕਸ਼ਾ ਅਤੇ ਇੱਕ ਟਰੱਕ ਵਿਚਕਾਰ ਹੋਏ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਅਗਲੇ ਇਲਾਜ ਲਈ ਬਿਦਰ ਹਸਪਤਾਲ ਭੇਜ ਦਿੱਤਾ ਗਿਆ ਹੈ।"

ਪੜ੍ਹੋ ਇਹ ਵੀ - ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News